*ਵਲਟੋਹਾ ਨੇ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਤੋਂ ਮੰਗੀ ਹਮਾਇਤ, ਪਰਿਵਾਰ ਨਾਲ ਕੀਤੀ ਮੁਲਾਕਾਤ*

0
60

29 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਰਿਵਾਰ ਤੋਂ ਹਮਾਇਤ ਮੰਗੀ ਹੈ। ਉਨ੍ਹਾਂ ਨੇ ਅੱਜ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਪਹੁੰਚ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

 ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਰਿਵਾਰ ਤੋਂ ਹਮਾਇਤ ਮੰਗੀ ਹੈ। ਉਨ੍ਹਾਂ ਨੇ ਅੱਜ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਪਹੁੰਚ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਧਰ, ਅੰਮ੍ਰਿਤਪਾਲ ਸਿੰਘ ਵੱਲੋਂ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਜਾਣ ਦੀ ਚਰਚਾ ਹੈ

ਵਲਟੋਹਾ ਨੇ ਫੇਸਬੁੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ…ਅੱਜ ਤੜਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਰਿਵਾਰ ਉਨ੍ਹਾਂ ਦੇ ਮਾਤਾ ਜੀ ਬੀਬੀ ਬਲਵਿੰਦਰ ਕੌਰ, ਪਿਤਾ ਜੀ ਸ. ਤਰਸੇਮ ਸਿੰਘ ਤੇ ਉਨ੍ਹਾਂ ਦੇ ਚਾਚਾ ਜੀ ਨਾਲ ਵਿਰਾਸਤੀ ਮਾਰਗ ਸ਼੍ਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਧਰਨੇ ਵਾਲੇ ਸਥਾਨ ‘ਤੇ ਮੁਲਾਕਾਤ ਕੀਤੀ। ਸ. ਵਲਟੋਹਾ ਨੇ ਪਰਿਵਾਰ ਨਾਲ ਮੌਜੂਦਾ ਲੋਕ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ। ਮੁਲਾਕਾਤ ਬੜੇ ਹੀ ਵਧੀਆ ਮਾਹੌਲ ਵਿੱਚ ਹੋਈ। ਸ. ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮੌਜੂਦਾ ਚੋਣਾਂ ਵਿੱਚ ਸਹਿਯੋਗ ਦੇਣ ਸਬੰਧੀ ਵੀ ਬੇਨਤੀ ਕੀਤੀ।

ਜ਼ਿਕਰ ਕਰ ਦਈਏ ਕਿ  ਖਡੂਰ ਸਾਹਿਬ ਪੰਜਾਬ ਦੀ ਪੰਥਕ ਸੀਟ ਹੈ ਤੇ ਇਸ ਵਜ੍ਹਾ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ NSA ਤਹਿਤ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਲਗਾਇਆ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਜਿਸ ਕਰਕੇ ਹੁਣ ਪਰਿਵਾਰ ਦੀ ਹਿਮਾਇਤ ਲੈਣ ਲਈ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।

LEAVE A REPLY

Please enter your comment!
Please enter your name here