ਬਠਿੰਡਾ 5 ਮਈ 2024 (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਬਠਿੰਡਾ ਦੀ ਇੱਕ ਅਹਿਮ ਮੀਟਿੰਗ ਰਘਵੀਰ ਚੰਦ ਸ਼ਰਮਾ ਦੀ ਅਗਵਾਈ ਵਿੱਚ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਬੀਤੇ ਦਿਨੀਂ ਮਾਣਯੋਗ ਹਾਈਕੋਰਟ ਦੇ ਨਿਰਦੇਸ਼ਾਂ ਹੇਠ ਸੂਬਾ ਪੱਧਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਦੋਰਾਨ ਸਮੁੱਚੀ ਕਮੇਟੀ ਵਲੋਂ ਹੈਂਡਬਾਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਅਤੇ ਨੋਜਵਾਨਾ ਨੂੰ ਹੈਂਡਬਾਲ ਪ੍ਰਤੀ ਉਤਸ਼ਾਹਿਤ ਕਰਨ ਵੱਖ ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਦੌਰਾਨ ਸਮੁੱਚੀ ਜ਼ਿਲ੍ਹਾ ਕਮੇਟੀ ਵਲੋਂ ਹੈਂਡਬਾਲ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਣ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਪਾਲ ਸਿੰਘ ਗਿੱਲ ਅਤੇ ਰਮਨਦੀਪ ਸਿੰਘ ਗਿੱਲ ਜਨਰਲ ਸਕੱਤਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਸਕੂਲਾ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਹੈਂਡਬਾਲ ਖੇਡ ਪ੍ਰਤੀ ਜਾਗਰੂਕ ਕੀਤਾ ਜਾਵੇਗਾ,ਅਤੇ ਸਮੁੱਚੇ ਜ਼ਿਲ੍ਹੇ ਵਿੱਚ ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਜਾਣਗੇ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਾਲ ਸਬ ਜੂਨੀਅਰ ਹੈਂਡਬਾਲ ਦੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਉਣ ਲਈ ਸਮੂਹ ਮੈਂਬਰਾਂ ਵਲੋਂ ਸਹਿਮਤੀ ਪ੍ਰਗਟਾਈ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਸੇਖੋਂ, ਲੈਕਚਰਾਰ ਮਨਦੀਪ ਕੌਰ,ਗੁਰਵਿੰਦਰ ਕੌਰ, ਗੁਰਵਿੰਦਰ ਸਿੰਘ, ਬਲਜੀਤ ਸਿੰਘ,ਮਿੱਠੂ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਪਵਿੱਤਰ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ।