ਬੁਢਲਾਡਾ 15 ਮਈ (ਸਾਰਾ ਯਹਾਂ/ਅਮਨ ਮਹਿਤਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੋਹਾ ਦੀ ਮਾਸਿਕ ਇਕੱਤਰਤਾ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਦੀਪ ਸਵੀਟ ਹਾਉਸ ਦੇ ਹਾਲ ਵਿੱਚ ਹੋਈ।ਇਸ ਮੌਕੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਬਲਾਕ ਦੀ ਲੰਘੀਆਂ ਅਤੇ ਅਗਾਮੀ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਮੀਟਿੰਗ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਹਰਚੰਦ ਸਿੰਘ ਮੱਤੀ ਦੀ ਪਿਛਲੇ ਦਿਨੀਂ ਹੋਈ ਬੇਵਕਤੀ ਮੌਤ ਤੇ ਅਫਸੋਸ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ ਨੇ ਹਾਜ਼ਰ ਮੈਂਬਰਾਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਕੇ ਚੰਗੀਆਂ ਅਤੇ ਸਾਫ ਸੁਥਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਲੜਾਈ ਲੜਨ ਦਾ ਸੰਦੇਸ਼ ਕੀਤਾ।ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਕੇ ਜਥੇਬੰਦੀ ਮੈਂਬਰਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ।ਇਸ ਮੌਕੇ ਜਿਲਾ ਆਗੂ ਅਸ਼ੋਕ ਗਾਮੀਵਾਲਾ, ਸੈਕਟਰੀ ਹਰਬੰਸ ਸਿੰਘ ਭੀਮੜਾ , ਖਜਾਨਚੀ ਕੇਵਲ ਸਿੰਘ,ਸੁੱਖਾ ਸਿੰਘ ਮਘਾਂਣੀਆਂ, ਮੱਖਣ ਸਿੰਘ ਮਲਕੋਂ, ਗੁਰਤੇਜ ਸਿੰਘ ਰਿਉਂਦ,ਨਿਰਮਲ ਸਿੰਘ ਮੰਡੇਰ, ਛਿੰਦਰਪਾਲ ਸਿੰਘ, ਬਲਜਿੰਦਰ ਸਿੰਘ ਉੱਡਤ ਸੈਦੇਵਾਲਾ, ਸੁਭਾਸ਼ ਝਲਬੂਟੀ, ਰੇਸ਼ਮ ਕੰਬੋਜ, ਕੁਲਵੰਤ ਸਿੰਘ ਬਲਵਿੰਦਰ ਸਿੰਘ ਮੰਘਾਣੀਆਂ ਆਦਿ ਹਾਜਰ ਸਨ।