*ਅੱਤ ਦੀ ਗਰਮੀ ਕਾਰਨ ਪੰਜਾਬ ’ਚ 1 ਜੂਨ ਤੋਂ ਪਹਿਲਾਂ ਹੀ ਪਈਆਂ ਛੁੱਟੀਆਂ, 21 ਮਈ ਤੋਂ ਸਾਰੇ ਸਕੂਲ ਹੋ ਜਾਣਗੇ ਬੰਦ*

0
98

20 ਮਈ(ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਸਰਕਾਰ ਨੇ ਭਲਕੇ ਤੋਂ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ 10 ਦਿਨ ਪਹਿਲਾਂ ਸੂਬਾ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ’ਚ ਬੀਤੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ।ਜਿਸ ਕਾਰਨ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਭਲਕੇ ਤੋਂ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ 10 ਦਿਨ ਪਹਿਲਾਂ ਸੂਬਾ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਵਧਦੀ ਗਰਮੀ ਦੇ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਕੇ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਪਰ ਵਧਦ ਰਹੀ ਗਰਮੀ ਦੇ ਚੱਲਦੇ ਪੰਜਾਬ ਸਰਕਾਰ ਨੇ 10 ਦਿਨ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। 

ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਉੱਤਰੀ ਰਾਜਾਂ ਹਰਿਆਣਾ, ਪੰਜਾਬ ਅਤੇ ਦਿੱਲੀ ਲਈ ਐਤਵਾਰ ਨੂੰ ਹੀਟਵੇਵ “ਰੈੱਡ ਅਲਰਟ” ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here