ਮਾਨਸਾ 24/5/24(ਸਾਰਾ ਯਹਾਂ/ਮੁੱਖ ਸੰਪਾਦਕ) ਦੇਸ਼ ਵਿੱਚ ਤਾਨਾਸ਼ਾਹੀ ਸ਼ਾਸਨ ਦੇ ਖਾਤਮੇ, ਲੋਕਤੰਤਰ ਤੇ ਸੰਵਿਧਾਨ ਦੀ ਰਾਖੀ ਲਈ ਧਰਮ ਨਿਰਪੱਖ ਧਿਰਾਂ ਤੇ ਲੋਕ ਪੱਖੀ ਤਾਕਤਾਂ ਵੱਲੋਂ ਬਣਾਏ ਇੰਡੀਆ ਅਲਾਇੰਸ ਵਿਚ ਸ਼ਾਮਲ ਧਿਰਾਂ ਆਰ ਐਸ ਐਸ -ਭਜਪਾ ਤੇ ਐਨ ਡੀ ਏ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਚੋਣਾਂ ਲੜੀਆਂ ਜਾ ਰਹੀਆਂ ਹਨ, ਕਿਉਂਕਿ ਅੱਜ ਦੇਸ਼ ਦਾ ਭਵਿੱਖ, ਸੰਵਿਧਾਨ ਤੇ ਲੋਕਤੰਤਰ ਪੂਰੀ ਤਰ੍ਹਾਂ ਖ਼ਤਰੇ ਵਿੱਚ ਹੈ।ਆਰ ਐਸ ਐਸ ਤੇ ਭਾਜਪਾ ਅਤੇ ਐਨ ਡੀ ਏ ਗੱਠਜੋੜ ਭਾਈਚਾਰਕ ਸਾਂਝ ਨੂੰ ਤੋੜ ਕੇ ਦਲਿਤਾਂ, ਔਰਤਾਂ ਤੇ ਘੱਟ ਗਿਣਤੀਆਂ ਅਤਿਆਚਾਰ ਦੀਆਂ ਹੱਦਾਂ ਤੋੜ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ।
ਕਮਿਊਨਿਸਟ ਆਗੂ ਨੇ ਕਿਹਾ ਸੀ ਪੀ ਆਈ ਤੇ ਸੀ ਪੀ ਆਈ ਐਮ ਚਾਰ ਲੋਕਸਭਾ ਹਲਕਿਆਂ ਵਿੱਚ ਆਪਣੇ ਤੇ ਚੋਣਾਂ ਲੜੀਆਂ ਜਾ ਰਹੀਆਂ ਹਨ, ਅਤੇ 9 ਲੋਕ ਸਭਾ ਹਲਕਿਆਂ ਵਿੱਚ ਕਾਂਗਰਸ ਦੀ ਹਮਾਇਤ ਕੀਤੀ ਕੀਤੀ ਜਾਵੇਗੀ।
ਕਾਮਰੇਡ ਕ੍ਰਿਸ਼ਨ ਚੌਹਾਨ ਨੇ ਸੀਪੀਆਈ ਵਰਕਰਾਂ ਤੇ ਹਮਦਰਦਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਦੀ ਹਾਰ ਨੂੰ ਯਕੀਨੀ ਬਣਾਉਣ ਲਈ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਸ੍ਰ, ਜੀਤਮਹਿੰਦਰ ਸਿੰਘ ਸਿੱਧੂ ਦੀ ਡਟਵੀਂ ਹਮਾਇਤ ਕਰਨ।
ਇਸ ਮੌਕੇ ਵੇਦ ਪ੍ਰਕਾਸ਼ ਸਕੱਤਰ ਬੁਢਲਾਡਾ, ਰੂਪ ਸਿੰਘ ਢਿੱਲੋਂ ਸਕੱਤਰ ਮਾਨਸਾ, ਰਤਨ ਭੋਲਾ ਸ਼ਹਿਰੀ ਸਕੱਤਰ, ਐਡਵੋਕੇਟ ਕੁਲਵਿੰਦਰ ਉੱਡਤ ਸੂਬਾਈ ਆਗੂ ਏਟਕ, ਸੀਤਾਰਾਮ ਗੋਬਿੰਦਪੁਰਾ, ਮਲਕੀਤ ਮੰਦਰਾਂ ਆਦਿ ਆਗੂਆਂ ਨੇ ਕਾਂਗਰਸ ਉਮੀਦਵਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।