*ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ*

0
35

ਮਾਨਸਾ, 13 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ)
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024 ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈਬਸਾਈਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਪੁੁਰਸਕਾਰ ਵਿਚ ਇਕ ਮੈਡਲ ਹੁੰਦਾ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਜੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸ਼ਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ ਜਿੰਨ੍ਹਾਂ ਬੱਚਿਆ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿੰਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ ਅਸਾਧਾਰਨ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਅਸਾਧਾਰਨ ਬੱਚੇ ਜਿੰਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਉਪਲਬਧੀ ਕੀਤੀ ਹੋਵੇ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ।

ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ। ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵੱਲੋ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤੀ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸ਼ਕਾਰ ਦੀ ਵੈੱਬਸਾਈਟ https://awards.gov.in ’ਤੇ ਆਪਣੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
        ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ, ਤਾਂ ਜ਼ੋ ਇੰਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ, ਕਮਰਾ ਨੰਬਰ 27/33, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here