ਮਾਨਸਾ, 03 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ ਵੱਲੋਂ ਮੁੱਖ ਖੇਤੀਬਾੜੀ ਦਫ਼ਤਰ, ਮਾਨਸਾ ਵਿਖੇ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਹਰਾ—ਭਰਾ ਬਣਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਵਾਤਾਵਰਣ ਬਚਾਓ ਮੁਹਿੰਮ ਤਹਿਤ ਖੇਤੀਬਾੜੀ ਦਫ਼ਤਰ ਵਿਖੇ ਲਗਭਗ 100 ਅਲੱਗ—ਅਲੱਗ ਤਰ੍ਹਾਂ ਦੇ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਵਾਤਾਵਰਣ ਹਿਤ ਵਿਚ ਕਾਰਜ ਕਰਨੇ ਹਰ ਨਾਗਰਿਕ ਦਾ ਫਰਜ਼ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ ਸੁੱਥਰਾ ਅਤੇ ਰਹਿਣਯੋਗ ਚੰਗਾ ਵਾਤਵਰਣ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਾਤਾਵਰਣ ਬਚਾਓ ਮੁਹਿੰਮ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗੀ ਜਿਸ ਤਹਿਤ ਵਿਭਾਗ ਦੇ ਬਲਾਕ ਦਫ਼ਤਰਾਂ ਅਤੇ ਸਰਕਲ ਪੱਧਰ ’ਤੇ ਦਫ਼ਤਰਾਂ ਵਿੱਚ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਖੇਤਾਂ ਦੇ ਆਲੇ—ਦੁਆਲੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਸ੍ਰੀ ਮਨੋਜ ਕੁਮਾਰ, ਸਹਾਇਕ ਕਪਾਹ ਵਿਸਥਾਰ ਅਫ਼ਸਰ, ਮਾਨਸਾ, ਮਿਸ ਜਸਲੀਨ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਮਿਸ ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਚਮਨਦੀਪ ਸਿੰਘ, ਡੀ.ਪੀ.ਡੀ, ਸ੍ਰੀ ਬੂਟਾ ਸਿੰਘ, ਸੁਪਰਡੰਟ, ਸ੍ਰੀ ਗੁਰਪਾਲ ਸਿੰਘ, ਸੀਨੀਅਰ ਸਹਾਇਕ, ਸ੍ਰੀ ਗੁਰਬਖਸ਼ ਸਿੰਘ, ਖੇਤੀਬਾੜੀ ਉਪ ਨਿਰੀਖਕ, ਸ੍ਰੀ ਗੁਰਪ੍ਰੀਤ ਸਿੰਘ, ਬੇਲਦਾਰ ਤੋਂ ਇਲਾਵਾ ਦਫ਼ਤਰ ਦੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। ਬੂਟਿਆਂ ਦਾ ਪ੍ਰਬੰਧ ਸ੍ਰੀ ਅਭਿਨਵ ਅਤੇ ਸ੍ਰੀ ਗੁਰਬਾਜ ਸਿੰਘ, ਕਲਰਕ ਵੱਲੋਂ ਕੀਤਾ ਗਿਆ।