ਮਾਨਸਾ (ਬੁਢਲਾਡਾ) 05 ਜੁਲਾਈ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਐਂਟੀ ਡੇਂਗੂ ਮੁਹਿੰਮ ਤਹਿਤ ਸਿਹਤ ਬਲਾਕ ਬੁਢਲਾਡਾ ਦੇ ਸੈਕਟਰ ਬਰੇ ਅਧੀਨ ਪੈਂਦੇ ਪਿੰਡਾਂ ਵਿੱਚ ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜ਼ਰ ਦੀ ਅਗਵਾਈ ਵਿੱਚ ਡੇਂਗੂ ਦੀ ਰੋਕਥਾਮ ਸੰਬੰਧੀ ਐਕਟੀਵਿਟੀਆਂ ਕੀਤੀਆਂ ਗਈਆਂ! ਇਸ ਮੌਕੇ ਸਿਹਤ ਸੁਪਰਵਾਈਜਰ ਅਸ਼ਵਨੀ ਕੁਮਾਰ ਵੱਲੋਂ ਲੋਕਾਂ ਨੂੰ ਡੇਂਗੂ ਦੇ ਕਾਰਨ, ਲੱਛਣ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ, ਸਿਹਤ ਕਰਮਚਾਰੀ ਰਾਜਦੀਪ ਸ਼ਰਮਾਂ ਅਤੇ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਬਾਰਿਸ਼ ਦਾ ਜਿਹੜਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਕਿਉਂਕਿ ਉੱਥੇ ਲਾਰਵਾ ਬਣ ਜਾਂਦਾ ਹੈ ਜੋ ਡੇਂਗੂ ਦਾ ਕਾਰਨ ਹੈ! ਸਿਹਤ ਕਰਮਚਾਰੀ ਸ੍ਰੀ ਨਿਰਭੈ ਸਿੰਘ ਅਤੇ ਨਵਦੀਪ ਕਾਠ ਨੇ ਦੱਸਿਆ ਕਿ ਘਰਾਂ ਵਿੱਚ ਵਾਧੂ ਪਏ ਬਰਤਨਾਂ ਅਤੇ ਕਬਾੜ ਆਦਿ ਵਿੱਚ ਜੇਕਰ ਬਾਰਿਸ਼ ਦਾ ਪਾਣੀ ਭਰ ਗਿਆ ਹੈ ਤਾਂ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਅਤੇ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ਉਹਨਾਂ ਕਿਹਾ ਕਿ ਮੱਛਰ ਤੇ ਕੱਟਣ ਤੋਂ ਬਚਾਅ ਲਈ, ਪੂਰੇ ਸ਼ਰੀਰ ਨੂੰ ਢਕ ਕਿ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਵੀ ਕਰਨਾ ਚਾਹੀਦਾ ਹੈ,ਗੁਰਿੰਦਰਜੀਤ ਸ਼ਰਮਾਂ ਅਤੇ ਰਾਹੁਲ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਖੁਦ ਜਾ ਕਿ ਖੂਨ ਦੀ ਜਾਂਚ ਜਰੂਰ ਕਰਵਾਉਣ, ਇਸ ਮੌਕੇ ਮਨਪ੍ਰੀਤ ਕੌਰ ਸੀ ਐਚ ਓ, ਬਲਜੀਤ ਰਾਣੀ ਏ ਐਨ ਐਮ, ਹਰਜੀਤ ਕੌਰ ਐਲ ਐਚ ਵੀ ਨੇ ਵਿਸ਼ੇਸ਼ ਯੋਗਦਾਨ ਦਿੱਤਾ।