*ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ*

0
62

ਮਾਨਸਾ, 05 ਜੁਲਾਈ,(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਹੋਰ ਵਧੇਰੇ ਸੁਖਾਵੇਂ ਢੰਗ ਅਤੇ ਸਹਾਇਤਾ ਲਈ ‘ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ’ ਖੋਲਿ੍ਹਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ’ਤੇ ਖੋਲਿ੍ਹਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਵਿਭਾਗ ਨਾਲ ਸਬੰਧਤ ਕੰਮ, ਸ਼ਿਕਾਇਤ ਅਤੇ ਉਸ ’ਤੇ ਕੀਤੀ ਜਾ ਰਹੀ ਕਾਰਵਾਈ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਹਾਇਤਾ ਕੇਂਦਰ ’ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਮਾਰਗਦਰਸ਼ਨ ਕਰਨਗੇ ਤਾਂ ਜੋ ਲੋਕਾਂ ਨੂੰ ਵਿਭਾਗੀ ਅਧਿਕਾਰੀਆਂ ਨੂੰ ਮਿਲਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਹਰ ਰੋਜ਼ ਕੰਮਕਾਜ ਵਾਲੇ ਦਿਨ ਸਵੇਰੇ 09 ਵਜੇ ਤੋਂ 05 ਵਜੇ ਤੱਕ ਸਰਕਾਰੀ ਮੁਲਾਜ਼ਮ ਇਸ ਸਰਕਾਰੀ ਕੇਂਦਰ ਵਿਖੇ ਮੌਜੂਦ ਰਹਿਣਗੇ। ਇਹ ਮੁਲਾਜ਼ਮ ਇਸ ਗੱਲ ਨੂੰ ਸੁਨਿਸ਼ਚਿਤ ਕਰਨਗੇ ਕਿ ਹਰ ਕਿਸਮ ਦੀ ਦਰਖ਼ਾਸਤ ਲੈ ਕੇ ਆਉਣ ਵਾਲੇ ਲੋਕਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

LEAVE A REPLY

Please enter your comment!
Please enter your name here