*‘ਮਿਸ਼ਨ ਸ਼ਕਤੀ ਸੰਕਲਪ’ ਤਹਿਤ ਔਰਤਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ*

0
14

ਮਾਨਸਾ, 18 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ’ਤੇ 100 ਰੋਜ਼ਾ ਸਪੈਸ਼ਲ ਜਾਗਰੂਕਤਾ ਪ੍ਰੋਗਰਾਮ ‘ਮਿਸ਼ਨ ਸ਼ਕਤੀ ਸੰਕਲਪ’ ਤਹਿਤ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬਾਘਾ ਵਿਖੇ ਔਰਤਾਂ ਦੇ ਸ਼ਸਕਤੀਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਹੱਬ ਫਾਰ ਵੂਮੈਨ ਇੰਮਪਾਵਰਮੈਂਟ (ਡੀ.ਐੱਚ.ਈ. ਡਬਲਊ) ਸਕੀਮ ਤੋਂ ਸ੍ਰੀਮਤੀ ਸਰਬਜੀਤ ਕੌਰ (ਵਿੱਤੀ ਸ਼ਾਖਰਤਾ) ਵੱਲੋਂ ਡੀ.ਐੱਚ.ਈ. ਡਬਲਊ ਅਧੀਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਬੇਟੀ ਬਚਾਓ ਬੇਟੀ ਪੜ੍ਹਾਓ, ਸਖੀ ਵਨ ਸਟਾਪ ਸੈਂਟਰ ਸਕੀਮ ਬਾਰੇ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕਾਊਂਸਲਰ ਸ੍ਰੀ ਰਜਿੰਦਰ ਕੁਮਾਰ ਨੇ ਜਿੱਥੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ ਉੱਥੇ ਹੀ ਸਖੀ ਵਨ ਸਟਾਪ ਸੈਂਟਰ ਤੋਂ ਸ੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਹਿੰਸਾ ਤੋਂ ਪੀੜਤ ਔਰਤਾਂ ਦੀ ਮਦਦ ਲਈ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਿਹਾਇਸ਼ ਅਤੇ ਮਨੋਵਿਗਿਆਨਿਕ ਕਾਊਂਸਲਿੰਗ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਨ-ਸਟਾਪ ਸੈਂਟਰ ਹਰ ਜ਼ਿਲ੍ਹੇ ਵਿਚ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਔਰਤ ਨਿੱਜੀ ਤੌਰ ’ਤੇ ਦਫ਼ਤਰ ਵਿੱਚ ਪਹੁੰਚ ਕੇ ਜਾਂ ਵੂਮੈਨ ਹੈਲਪਲਾਈਨ ਨੰਬਰ 181 ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਮਾਨਸਾ ਤੋਂ ਸਰਕਲ ਸੁਪਰਵਾਈਜ਼ਰ ਸੋਮਾ ਬਾਈ ਅਤੇ ਪਿੰਡ ਦੀਆਂ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਸਕੂਲ ਪ੍ਰਿੰਸੀਪਲ ਸਮੇਤ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here