ਮਿਤੀ 26 ਜੁਲਾਈ 2024(ਸਾਰਾ ਯਹਾਂ/ਮੁੱਖ ਸੰਪਾਦਕ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 22 ਜੁਲਾਈ ਤੋਂ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਕੂਲਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅੱਜ ਸਿੱਖਿਆ ਸਪਤਾਹ ਦੇ ਚੌਥੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਭਲਾਈਕੇ ਵਿਖੇ ਮੁੱਖ ਅਧਿਆਪਕ ਸ੍ਰ. ਭਗਵੰਤ ਸਿੰਘ ਦੀ ਅਗਵਾਈ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਲੋਕ ਗੀਤ, ਲੋਕ ਖੇਡਾਂ ਅਤੇ ਲੋਕ ਨਾਚ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ। ਇਹਨਾਂ ਵਿੱਚ ਬੱਚੇ, ਬੱਚਿਆਂ ਦੇ ਮਾਪੇ ਅਤੇ ਐਸ.ਐਮ.ਸੀ. ਮੈਂਬਰਾਂ ਵੱਲੋਂ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਪ੍ਰੋਗਰਾਮ ਦੌਰਾਨ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਲਕਾ ਰਾਣੀ ਵੱਲੋਂ ਵਿਜਿਟ ਕੀਤਾ ਗਿਆ। ਉਹਨਾਂ ਨੇ ਪ੍ਰੋਗਰਾਮ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹਨਾਂ ਗਤੀਵਿਧੀਆਂ ਦੁਆਰਾ ਬੱਚਿਆ ਨੂੰ ਪ੍ਰਭਾਵੀ ਢੰਗ ਨਾਲ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੋੜਿਆ ਜਾ ਸਕਦਾ ਹੈ। ਇਸ ਮੌਕੇ ਸਮੂਹ ਸਟਾਫ਼ ਸ਼੍ਰੀ ਪ੍ਰਦੀਪ ਕੁਮਾਰ, ਸੱਤਪਾਲ ਸਿੰਘ, ਮੈਡਮ ਸੁਖਪ੍ਰੀਤ ਕੌਰ, ਕੁਲਵਿੰਦਰ ਕੌਰ, ਕਿਰਨਜੀਤ ਕੌਰ ਆਦਿ ਹਾਜ਼ਰ ਰਹੇ।