*ਸਰਕਾਰੀ ਹਾਈ ਸਕੂਲ ਕਾਹਨੇਕੇ ਵੱਲੋਂ ਪੈਦਲ ਚਾਲਕ ਅਕਸ਼ਦੀਪ ਨੂੰ ਮੈਡਲ  ਜਿੱਤਣ ਲਈ ਸ਼ੁਭਕਾਮਨਾਵਾਂ ਭੇਜੀਆਂ ਗਈਆਂ*

0
16

ਬਰਨਾਲਾ, 27 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ) : ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ ਹੋ ਰਹੀਆਂ 33ਵੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਲਈ ਗਏ ਪਿੰਡ ਕਾਹਨੇਕੇ ਦੇ ਅਥਲੀਟ ਅਕਸ਼ਦੀਪ ਸਿੰਘ ਇਹਨਾਂ ਓਲੰਪਿਕ ਖੇਡਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੇਸ਼ ਲਈ ਸੋਨ ਤਗਮਾ ਜਿੱਤਕੇ ਵਾਪਸ ਆਉਣਗੇ ਅਤੇ ਪਿੰਡ ਕਾਹਨੇਕੇ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਹਾਈ ਸਕੂਲ ਕਾਹਨੇਕੇ ਦੇ ਹੈੱਡ ਮਾਸਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਅਕਸ਼ਦੀਪ ਸਿੰਘ ਨੂੰ ਸ਼ੁਭਕਾਮਨਾਵਾਂ ਭੇਜਣ ਲਈ ਸਕੂਲ ਵਿੱਚ ਕਰਵਾਏ ਗਏ ਸਮਾਗਮ ਮੌਕੇ ਕੀਤਾ। ਉਹਨਾਂ ਨੇ ਕਿਹਾ ਕਿ ਪਿੰਡ ਦਾ ਇਹ ਨੌਜਵਾਨ ਪਿੰਡ ਵਾਸੀਆਂ ਤੇ ਦੇਸ਼ ਵਾਸੀਆਂ ਦੀਆਂ ਉਮੀਦਾਂ ‘ਤੇ ਜਰੂਰ ਪੂਰਾ ਉਤਰੇਗਾ। ਉਹਨਾਂ ਅੱਗੇ ਦੱਸਿਆ ਕਿ ਜਿਸ ਦਿਨ ਅਕਸ਼ਦੀਪ ਦਾ 20 ਕਿਲੋਮੀਟਰ ਪੈਦਲ ਚਾਲ ਦਾ ਮੁਕਾਬਲਾਂ ਹੋਵੇਗਾ, ਉਸ ਦਿਨ ਸਕਰੀਨ ਲਗਾ ਕੇ ਸਾਰੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਇਹ ਮੁਕਾਬਲਾ ਵਿਖਾਇਆ ਜਾਵੇਗਾ। ਡੀ.ਪੀ.ਈ. ਮਲਕੀਤ ਸਿੰਘ ਭੁੱਲਰ ਨੇ ਦੱਸਿਆ ਕਿ 20 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿੱਚ ਓਲੰਪਿਕ ਵਿੱਚ ਪਹੁੰਚਣ ਵਾਲੇ ਅਕਸ਼ਦੀਪ ਨੇ ਜਿਲ੍ਹਾ ਬਰਨਾਲਾ ਦਾ ਪਹਿਲਾ ਓਲੰਪੀਅਨ ਬਣ ਕੇ ਜਿਲ੍ਹੇ ਦਾ ਮਾਣ ਵਧਾਇਆ ਹੈ। ਉਹਨਾਂ ਕਿਹਾ ਕਿ ਪੋਸਟਰ ਤੇ ਬੈਨਰ ਲਗਾ ਕੇ ਪਿੰਡ ਵਾਸੀਆਂ ਤੇ ਸਕੂਲ ਵੱਲੋਂ ਅਕਸ਼ਦੀਪ ਨੂੰ ਜਿੱਤ ਲਈ ਸ਼ੁਭਕਾਮਨਾਵਾਂ ਭੇਜੀਆਂ ਗਈਆਂ ਹਨ। ਇਸ ਮੌਕੇ ਅਕਸ਼ਦੀਪ ਸਿੰਘ ਦੇ ਪਿਤਾ ਗੁਰਜੰਟ ਸਿੰਘ ਨੇ ਆਪਣੇ ਪੁੱਤਰ ਦੀ ਜਿੱਤ ਲਈ ਕਾਮਨਾ 

LEAVE A REPLY

Please enter your comment!
Please enter your name here