ਮਾਨਸਾ, 31ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸਰਵ ਭਾਰਤ ਨੋਜਵਾਨ ਸਭਾ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੀ 84 ਵੀ ਸ਼ਹੀਦੀ ਦਿਵਸ ਮੌਕੇ ਕਾਨਫਰੰਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਸਰਵ ਭਾਰਤ ਨੋਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਹੋਇਆ । ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਦੇਸ਼ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਜ਼ਹਿਰੀਲੇ ਪ੍ਰਚਾਰ ਤੇ ਪ੍ਰਸਾਰ ਸਦਕਾ ਦੇਸ਼ ਦੇ ਸੰਵਿਧਾਨ ਨੂੰ ਖੇਰੂੰ ਖੇਰੂੰ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਤੋੜਿਆ ਜਾ ਰਿਹਾ ਹੈ। ਜਿਸ ਕਾਰਣ ਆਪਸੀ ਭਾਈਚਾਰਕ ਸਾਂਝ ਟੁੱਟ ਰਹੀ ਹੈ ਤੇ ਦੇਸ਼ ਦਾ ਅਮਨ ਕਾਨੂੰਨ ਪੂਰੀ ਤਰ੍ਹਾਂ ਖ਼ਤਰੇ ਦੇ ਵਿੱਚ ਹੈਂ। ਉਹਨਾਂ ਕਿਹਾ ਕਿ ਭਾਜਪਾ ਦੇ ਜ਼ਹਿਰੀਲੇ ਡੰਗ ਨੂੰ ਕੱਢਣਾ ਹੀ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਜਦੋਂ ਕਿ ਸਾਡੇ ਕੌਮੀ ਸ਼ਹੀਦਾਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ।
ਸ਼ਹੀਦ ਊਧਮ ਸਿੰਘ ਸੁਨਾਮ ਨੇ ਭਾਈਚਾਰਕ ਸਾਂਝ ਤੇ ਏਕਤਾ ਦੇ ਪ੍ਰਤੀਕ ਹੋਣ ਲਈ ਰਾਮ ਮੁਹੰਮਦ ਸਿੰਘ ਆਜ਼ਾਦ ਦਾ ਨਾਮ ਦੇ ਕੇ ਫਿਰਕਾਪ੍ਰਸਤ ਤਾਕਤਾਂ ਨੂੰ ਭਾਜ ਦਿੱਤਾ ਗਿਆ ਸੀ।ਇਸ ਮੌਕੇ ਉਨ੍ਹਾਂ ਨੋਜਵਾਨ ਵਰਗ ਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਥੇਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ।
ਪ੍ਰੋਗਰਾਮ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ ਅਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਨੋਜਵਾਨ ਵਰਗ ਦੇਸ਼ ਦਾ ਭਵਿੱਖ ਬਚਾਉਣ ਲਈ ਰੁਜਗਾਰ ਗਰੰਟੀ ਕਾਨੂੰਨ ਦੀ ਮੰਗ ਕੀਤੀ।
ਕਾਨਫਰੰਸ ਮੌਕੇ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋਂ,ਸੀ ਪੀ ਆਈ ਦੇ ਸਬ ਡਵੀਜ਼ਨ ਬੁਢਲਾਡਾ ਦੇ ਸਕੱਤਰ ਵੇਦ ਪ੍ਰਕਾਸ਼ ਬੁਢਲਾਡਾ,ਸ਼ਹਿਰੀ ਰਤਨ ਭੋਲਾ,ਏਟਕ ਆਗੂ ਕਰਨੈਲ ਸਿੰਘ ਭੀਖੀ, ਇਸਤਰੀ ਸਭਾ ਦੇ ਮਨਜੀਤ ਕੌਰ ਗਾਮੀਵਾਲਾ, ਖੇਤ ਮਜ਼ਦੂਰ ਸਭਾ ਦੇ ਸੀਤਾਰਾਮ ਗੋਬਿੰਦਪੁਰਾ, ਪੇਂਟਰ ਯੂਨੀਅਨ ਦੇ ਜੀਤ ਰਾਮ, ਬਲਵਿੰਦਰ ਸਿੰਘ,ਪਵਨ ਕੁਮਾਰ,ਸੁਖਦੇਵ ਸਿੰਘ ਪੰਧੇਰ, ਕਪੂਰ ਸਿੰਘ ਕੋਟ ਲੱਲੂ, ਦੇਸ਼ ਰਾਜ, ਬਲਵਿੰਦਰ ਸਿੰਘ ਕੋਟ ਧਰਮੂ, ਵਿਦਿਆਰਥੀ ਆਗੂ ਪੁਸ਼ਪਿੰਦਰ ਚੋਹਾਨ, ਨਿਰਮਲ ਸਿੰਘ ਮਾਨਸਾ, ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।