*ਬੋਹਾ ਪੁਲਿਸ ਦੇ ਥਾਣੇਦਾਰ ਖਿਲਾਫ ਰਿਸ਼ਵਤ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਮਾਮਲਾ ਦਰਜ*

0
535

ਬੁਢਲਾਡਾ 3 ਅਗਸਤ  (ਸਾਰਾ ਯਹਾਂ/ਮਹਿਤਾ ਅਮਨ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿWੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ ਵਿਖੇ ਤਾਇਨਾਤ ਪੁਲਿਸ ਸਬ ਇੰਸਪੈਕਟਰ (ਐਸ ਆਈ) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 Wਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਅਨੁਸਾਰ ਉਕਤ ਪੁਲਿਸ ਮੁਲਾਜ਼ਮ ਵਿWੱਧ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 Wਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ ਵਾਰ ਬੇਨਤੀ ਕਰਨ ’ਤੇ ਉਕਤ ਪੁਲਿਸ ਮੁਲਾਜ਼ਮ 20,000 Wਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਪੁਲਿਸ ਕਰਮੀ ਨੇ 5,000 Wਪਏ ਪਹਿਲੀ ਕਿਸ਼ਤ ਵਜੋਂ ਪ੍ਰਾਪਤ ਕੀਤੇ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਸਬੰਧੀ ਪੁਲਿਸ ਕਰਮੀ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 20,000 Wਪਏ ਦੀ ਮੰਗ ਕਰਨ ਅਤੇ 5000 Wਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਗਏ ਹਨ। ਇਸ ਤਫ਼ਤੀਸ਼ ਦੇ ਆਧਾਰ ’ਤੇ ਉਕਤ ਸਬ ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।



LEAVE A REPLY

Please enter your comment!
Please enter your name here