*ਨਗਰ ਕੌਂਸਲ, ਮਾਨਸਾ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ*

0
60

ਮਾਨਸਾ, 16 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਗਰ ਕੌਂਸਲ ਮਾਨਸਾ ਵੱਲੋਂ 19 ਅਗਸਤ ਤੋਂ 23 ਅਗਸਤ, 2024 ਤੱਕ ਰਾਜ ਪੱਧਰੀ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਵਿੱਚੋ ਕੂੜੇ ਦੇ ਢੇਰਾਂ (ਗਾਰਬੇਜ ਵਨਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ ’ਤੇ ਹਟਾਉਣ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਨਗਰ ਕੌਂਸਲ, ਮਾਨਸਾ ਵੱਲੋਂ ਇੱਕ ਹਫ਼ਤੇ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਕਾਰਜਸਾਧਕ ਅਫ਼ਸਰ, ਮਾਨਸਾ ਬਲਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 19 ਤੋਂ 20 ਅਗਸਤ ਤੱਕ ਸ਼ਹਿਰ ਵਿੱਚ ਮੌਜੂਦ ਜੀ.ਵੀ.ਪੀ ਏਰੀਆ ਵਿੱਚੋਂ ਕੂੜਾ ਚੁੱਕਣ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸਾਫ਼ ਕੀਤੇ ਗਏ ਜੀ.ਵੀ.ਪੀ ਖੇਤਰਾਂ ਵਿੱਚ ਚੇਤਾਵਨੀ ਬੋਰਡ ਵੀ ਲਗਾਏ ਜਾਣਗੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਦੀ ਨਿਗਰਾਨੀ ਲਈ ਨਿਗਰਾਨ ਪ੍ਰਣਾਲੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕੋਈ ਵੀ ਉਥੇ ਕੂੜਾ ਨਾ ਸੁੱਟੇ।
ਉਨ੍ਹਾਂ ਦੱਸਿਆ ਕਿ 21 ਤੋਂ 22 ਅਗਸਤ ਨੂੰ ਸੁੱਕਾ ਕਚਰਾ, ਖਾਸ ਤੌਰ ’ਤੇ ਪਲਾਸਟਿਕ ਦੀਆਂ ਬੋਤਲਾਂ, ਡੱਬਿਆਂ, ਲਿਫਾਫੇ ਆਦਿ ਨੂੰ ਸੜਕਾਂ, ਗਲੀਆਂ, ਗਰੀਨ ਬੈਲਟ, ਜਨਤਕ ਖੇਤਰਾਂ ਆਦਿ ਤੋਂ ਇਕੱਠਾ ਕਰਕੇ ਐੱਮ.ਆਰ.ਐੱਫ. ਕੇਂਦਰਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਪਲਾਸਟਿਕ ਨੂੰ ਗੱਠਾਂ ਬਣਾ ਕੇ ਰੀਸਾਈਕਲ ਕਰਨ ਲਈ ਭੇਜਿਆ ਜਾਵੇਗਾ। 23 ਅਗਸਤ ਨੂੰ ਸ਼ਹਿਰ ਦੇ ਵੱਖ-ਵੱਖ ਕੰਪੋਸਟ ਸੈਂਟਰਾਂ ਵਿੱਚ ਨਗਰ ਕੌਂਸਲ ਵੱਲੋਂ ਗਿੱਲੇ ਕੂੜੇ ਤੋਂ ਤਿਆਰ ਕੀਤੀ ਜਾ ਰਹੀ ਜੈਵਿਕ ਖਾਦ ਨੂੰ ਸ਼ਹਿਰ ਵਿੱਚ ਕੈਂਪ ਲਗਾ ਕੇ ਲੋਕਾਂ ਵਿੱਚ ਵੰਡਿਆ ਜਾਵੇਗਾ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪੰਜ ਰੋਜ਼ਾ ਮੁਹਿੰਮ ਵਿੱਚ ਆਪਣੇ ਇਲਾਕੇ ਦੇ ਸੈਨੇਟਰੀ ਇੰਸਪੈਕਟਰਾਂ, ਸਵੱਛ ਭਾਰਤ ਮੁਹਿੰਮ ਤਹਿਤ ਕੰਮ ਕਰਦੇ ਫੈਸੀਲੀਟੇਟਰਾਂ ਅਤੇ ਪ੍ਰੇਰਕਾਂ ਨਾਲ ਸੰਪਰਕ ਕਰਕੇ ਆਪਣਾ ਸਹਿਯੋਗ ਦੇਣ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਘਰ ਦੇ ਨੇੜੇ ਕਿਤੇ ਵੀ ਜੀ.ਵੀ.ਪੀ ਹੈ ਤਾਂ ਤੁਰੰਤ ਇਸ ਬਾਰੇ ਦਫਤਰ ਨਗਰ ਕੌਂਸਲ ਨੂੰ ਸੂਚਿਤ ਕੀਤਾ ਜਾਵੇ ਜਾਂ ਐਮ-ਸੇਵਾ ਐਪ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਤਾਂ ਜੋ ਉਥੋਂ ਕੂੜੇ ਨੂੰ ਸਾਫ਼ ਕੀਤਾ ਜਾ ਸਕੇ।

LEAVE A REPLY

Please enter your comment!
Please enter your name here