ਮਾਨਸਾ, 17 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।