ਬਠਿੰਡਾ 20 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ)
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੋਨਲ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਕੁਮਾਰ ਦੀ ਪ੍ਰਧਾਨਗੀ ਹੇਠ 68 ਵੀਆ ਜੋਨ ਪੱਧਰੀ ਖੇਡਾਂ ਦਾ ਦੂਜੇ ਪੜਾਅ ਦੀਆਂ ਖੇਡਾਂ ਦਾ ਅਗਾਜ਼ ਸਪੋਰਟਸ ਸਕੂਲ ਘੁੱਦਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੰਬਾ ਅਤੇ ਸਰਕਾਰੀ ਹਾਈ ਸਕੂਲ ਬਾਜਕ ਵਿਖੇ ਹੋਇਆ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਸਕੱਤਰ ਲੈਕਚਰਾਰ ਕੁਲਵੀਰ ਸਿੰਘ ਨੇ ਦੱਸਿਆ ਕਿ ਅੰਡਰ 14 ਮੁੰਡੇ ਕਬੱਡੀ ਨੈਸ਼ਨਲ ਸਟਾਈਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨ ਗੜ ਨੇ ਦੂਜਾ,ਖੋਹ ਖੋਹ ਅੰਡਰ 14 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਰੁਲਦੂ ਸਿੰਘ ਵਾਲਾ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਬਾਜਕ ਨੇ ਦੂਜਾ, ਕ੍ਰਿਕੇਟ ਅੰਡਰ 19 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ ਨੇ ਦੂਜਾ, ਵਾਲੀਬਾਲ ਅੰਡਰ 19 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਕ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏ ਕੇ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਕਮਲਜੀਤ ਕੌਰ,ਇਸ਼ਟ ਪਾਲ ਸਿੰਘ, ਜਸਵਿੰਦਰ ਸਿੰਘ,
ਹਰਪ੍ਰੀਤ ਸਿੰਘ, ਕਰਮਜੀਤ ਕੌਰ, ਕਿਰਨਪ੍ਰੀਤ ਕੌਰ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਰਾਜਵੀਰ ਕੌਰ, ਪਵਿੱਤਰ ਸਿੰਘ, ਗੁਰਿੰਦਰ ਜੀਤ ਸਿੰਘ, ਨਰਿੰਦਰ ਸ਼ਰਮਾ ਅਤੇ ਬਲਰਾਜ ਸਿੰਘ ਹਾਜ਼ਰ ਸਨ।