*ਪੰਜਾਬ ‘ਚ ਇਸ ਥਾਂ ‘ਤੇ 10 ਤੋਂ 20 ਨਵੰਬਰ ਤੱਕ ਹੋਣ ਜਾ ਰਹੀ ਫੌਜ ਦੀ ਵੱਡੀ ਭਰਤੀ, ਨੌਜਵਾਨੋਂ ਖਿੱਚੋਂ ਤਿਆਰੀ*

0
66

21 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼) 0 ਤੋਂ 20 ਨਵੰਬਰ 2024 ਤੱਕ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਵਿਖੇ 10 ਤੋਂ 20 ਨਵੰਬਰ 2024 ਤੱਕ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭਰਤੀ ਰੈਲੀ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਹੋਵੇਗੀ, ਜਿਸ ਵਿੱਚ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਉਮੀਦਵਾਰ ਭਾਗ ਲੈਣਗੇ। 


ਡਾ. ਅਗਰਵਾਲ ਨੇ ਦੱਸਿਆ ਕਿ ਭਰਤੀ ਰੈਲੀ ਲਈ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। 


ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਰਹਿਣ, ਖਾਣ-ਪੀਣ, ਟਰਾਂਸਪੋਟੇਸ਼ਨ ਤੋਂ ਇਲਾਵਾ ਭਰਤੀ ਵਾਲੇ ਸਥਾਨ ਦੇ ਅੰਦਰ-ਬਾਹਰ ਲੋੜੀਂਦੀ ਬੈਰੀਕੇਡਿੰਗ, ਸੁਰੱਖਿਆ, ਸਾਫ-ਸਫਾਈ, ਲਾਈਟਾਂ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲਾ ਪਾਣੀ, ਮੈਡੀਕਲ ਟੀਮਾਂ, ਐਂਬੂਲੈਂਸਾਂ, ਆਰਜ਼ੀ ਪਖਾਨੇ, ਫਾਇਰ ਟੈਂਡਰ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਰਤੀ ਰੈਲੀ ਦੌਰਾਨ ਰੋਜ਼ਾਨਾ 1000 ਤੋਂ 1200 ਉਮੀਦਵਾਰਾਂ ਦੇ ਭਾਗ ਲੈਣ ਦੀ ਉਮੀਦ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਰਤੀ ਰੈਲੀ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾਂ ਆਵੇ।

LEAVE A REPLY

Please enter your comment!
Please enter your name here