*AAP ਨੇ ਮਨਜਿੰਦਰ ਸਿਰਸਾ ਖਿਲਾਫ਼ ਝੂਠੀ ਖ਼ਬਰ ਫੈਲਾਉਣ ਦੇ ਦੋਸ਼ ‘ਚ ਦਰਜ ਕਰਵਾਈ ਸ਼ਿਕਾਇਤ*

0
29

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਝੂਠੀਆਂ ਖ਼ਬਰਾਂ ਫੈਲਾਉਣ ਦੇ ਦੋਸ਼ ਵਿੱਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਚੋਣ ਕਮਿਸ਼ਨ ਅਤੇ ਮੋਹਾਲੀ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਮਨਜਿੰਦਰ ਸੀਸਰਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਕ ਫਰਜ਼ੀ ਖਬਰ ਸ਼ੇਅਰ ਕੀਤੀ ਸੀ, ਜਿਸ ‘ਚ ਲਿਖਿਆ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ‘ਚ ‘ਆਪ’ ਸਰਕਾਰ ‘ਚ 10 ਸਾਲ ਤੋਂ ਪੁਰਾਣੇ ਵਾਹਨ ਚਲਾਉਣ ਦੀ ਇਜਾਜ਼ਤ ਖਤਮ ਕਰ ਦਿੱਤੀ ਜਾਵੇਗੀ।  ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਮਨਘੜਤ ਹੈ। ਇਹ ਖ਼ਬਰ ਮਾੜੇ ਇਰਾਦੇ ਤਹਿਤ ਆਮ ਆਦਮੀ ਪਾਰਟੀ ਖਿਲਾਫ ਸਾਂਝੀ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਹ ਮਨਜਿੰਦਰ ਸਿਰਸਾ ਨੂੰ ਉਕਤ ਸਮੱਗਰੀ ਨੂੰ ਆਪਣੇ ਟਵਿੱਟਰ ਹੈਂਡਲ ਤੋਂ ਹਟਾਉਣ ਅਤੇ ਮੁਆਫੀ ਮੰਗਣ ਦੇ ਨਿਰਦੇਸ਼ ਦੇਣ। ਪਾਰਟੀ ਨੇ ਸਿਰਸਾ ਵਿਰੁੱਧ ਐਫਆਈਆਰ ਦਰਜ ਕਰਵਾਈ ਕਿਉਂਕਿ ਅਜਿਹੀ ਭੜਕਾਊ ਅਤੇ ਗਲਤ ਜਾਣਕਾਰੀ ਨੂੰ ਜੇਕਰ ਰੋਕਿਆ ਨਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ।   ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ​​ਹੁੰਦੀ ਜਾ ਰਹੀ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਬਹੁਤ ਪਸੰਦ ਕਰ ਰਹੇ ਹਨ। ਵਿਰੋਧੀ ਪਾਰਟੀਆਂ ਵੀ ‘ਆਪ’ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਠੋਸ ਕਾਰਨ ਨਹੀਂ ਲੱਭ ਪਾ ਰਹੀਆਂ ਹਨ ਕਿਉਂਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਬਹੁਤ ਕੰਮ ਕੀਤੇ ਹਨ। ਇਸੇ ਲਈ ਕੁਝ ਵਿਰੋਧੀ ਸਿਆਸਤਦਾਨ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਪਾਰਟੀ ਖਿਲਾਫ ਮਨਘੜਤ ਅਤੇ ਝੂਠੀਆਂ ਖਬਰਾਂ ਦਾ ਇਸਤੇਮਾਲ ਕਰ ਰਹੇ ਹਨ।

LEAVE A REPLY

Please enter your comment!
Please enter your name here