*AG ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, ਇਸ ਕਾਰਨ ਅਨਮੋਲ ਰਤਨ ਸਿੱਧੂ ਨੇ ਛੱਡਿਆ ਅਹੁਦਾ*

0
78

ਚੰਡੀਗੜ੍ਹ 26,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): : ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਹਾਲਾਂਕਿ ਅਨਮੋਲ ਰਤਨ ਨੇ 19 ਜੁਲਾਈ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ ਪਰ ਇਹ ਖ਼ਬਰ ਬਾਹਰ ਅੱਜ ਨਿਕਲੀ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਸਾਡੀ ਟੀਮ ਦਾ ਹਿੱਸਾ ਹਨ।ਆਉਣ ਵਾਲੇ ਦਿਨਾਂ ‘ਚ ਉਨ੍ਹਾਂ ਦੀ ਕਾਨੂੰਨੀ ਜਾਣਕਾਰੀ ਦਾ ਅਸੀਂ ਉਨ੍ਹਾਂ ਦੀ ਮਦਦ ਲੈਂਦੇ ਰਹਾਂਗੇ।ਉਨ੍ਹਾਂ ਆਪਣੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ।ਮੈਂ ਖੁਦ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਰੋਕਿਆ ਜਾ ਸਕੇ ਪਰ ਉਨ੍ਹਾਂ ਕਿਹਾ ਕਿ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਵੇ।”

ਦਸ ਦਈਏ ਕਿ ਮਾਰਚ ਮਹੀਨੇ  ‘ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ। 

ਵਿਨੋਦ ਘਈ 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ । ਅਪਰਾਧਿਕ ਕਾਨੂੰਨ ਵਿੱਚ ਉਹਨਾਂ ਦਾ ਖਾਸ ਤਜ਼ੁਰਬਾ ਹੈ 2012 ਤੋਂ ਮਨੋਨੀਤ ਸੀਨੀਅਰ ਵਕੀਲ, ਕਤਲ ਕੇਸਾਂ ਵਿੱਚ ਮਾਹਰ ਹਨ । ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।ਹਰ ਕੇਸ ਦਾ ਖਰੜਾ ਤਿਆਰ ਕੀਤਾ ਜਾਂਦਾ ਹੈ ਅਤੇ ਉਹਨਾਂ ਵੱਲੋਂ ਨਿੱਜੀ ਤੌਰ ‘ਤੇ ਦਲੀਲ ਦਿੱਤੀ ਜਾਂਦੀ ਹੈ। 

LEAVE A REPLY

Please enter your comment!
Please enter your name here