*Bhagwant Mann ਨੂੰ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਲਈ ਟਾਈਮ ਮਿਲਿਆ, ਵੀਰਵਾਰ ਨੂੰ ਕਰਨਗੇ ਮੀਟਿੰਗ*

0
42


ਚੰਡੀਗੜ੍ਹ  22,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਿਆ ਹੈ। ਭਗਵੰਤ ਮਾਨ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨਾ ਚਾਹੁੰਦੇ ਹਨ। 


ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਹ ਇਸ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀ ਫ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ।


ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਦਿਆਂ ਕਿਹਾ ਸੀ ਕਿ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। 


ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।\

LEAVE A REPLY

Please enter your comment!
Please enter your name here