04 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਪਰਨੀਤ ਕੌਰ ਦਾ ਵਿਰੋਧ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪਟਿਆਲਾ ਦੇ ਨਜ਼ਦੀਕ ਪੈਂਦੇ ਦੇ ਪਿੰਡ ਸੇਰਾ ਸਹਿਰੀ ਦੇ ਵਿੱਚ ਪਰਨੀਤ ਕੌਰ ਦਾ ਪ੍ਰੋਗਰਾਮ ਸੀ, ਜਿਸ ਵਿਚ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ, ਜਿਸ ਵਿਚ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਨਾਮ ਸੁਰਿੰਦਰ ਪਾਲ ਪਿੰਡ ਆਕੜੀ ਦਾ ਰਹਿਣ ਵਾਲਾ ਸੀ ਜਿਸਦੀ ਉਮਰ 62 ਸਾਲ ਸੀ ।
ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ
ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇੱਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ।