*BJP ‘ਚ ਸ਼ਾਮਿਲ ਹੋਏ ਮਨਪ੍ਰੀਤ ਬਾਦਲ , ਕੱਲ ਰਾਹੁਲ ਗਾਂਧੀ ਨੂੰ ਭੇਜਿਆ ਸੀ ਆਪਣਾ ਅਸਤੀਫ਼ਾ*

0
17

(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਰਾਜ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਚ ਸ਼ਾਮਿਲ ਕੀਤਾ ਹੈ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦਾ ਨਵਾਂ ਸਿਆਸੀ ਸਫ਼ਰ ਸ਼ੁਰੂ ਹੋ ਜਾਵੇਗਾ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। 
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਮੇਤ ਇੱਕ ਦਰਜਨ ਦੇ ਕਰੀਬ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸਨ। ਦੱਸ ਦੇਈਏ ਕਿ ਪੰਜਾਬ ਵਿੱਚ ਕਾਂਗਰਸ ਸੱਤਾ ਤੋਂ ਲਾਂਭੇ ਹੋ ਕੇ ਧੜੇਬੰਦੀ ਦਾ ਸ਼ਿਕਾਰ ਹੋ ਚੁੱਕੀ ਹੈ। ਰਾਹੁਲ ਗਾਂਧੀ ਪੰਜਾਬ ਦੇ ਦੌਰੇ ‘ਤੇ ਹਨ ਤੇ ਇਸ ਰਾਹੀਂ ਬਿਖਰੀ ਹੋਈ ਕਾਂਗਰਸ ਨੂੰ ਇਕ ਮੰਚ ‘ਤੇ ਲਿਆਉਣ ਦੀ ਕਵਾਇਦ ਵੀ ਕੀਤੀ ਗਈ ਪਰ ਰਾਹੁਲ ਦੀਆਂ ਕੋਸਿਸਾਂ ਨੂੰ ਬਹੁਤਾ ਬੂਰ ਨਹੀਂ ਪਿਆ। ਰਾਹੁਲ ਗਾਂਧੀ ਨੇ ਪੰਜਾਬ ਦੇ ਸਾਰੇ ਕਾਂਗਰਸੀ ਲੀਡਰਾਂ ਨੂੰ ਮੈਸੇਜ ਭੇਜ ਕੇ ਫਤਹਿਗੜ੍ਹ ਸਾਹਿਬ ਬੁਲਾਇਆ ਸੀ।
ਪੰਜਾਬ ਕਾਂਗਰਸ ਵਿੱਚ ਇਸ ਵੇਲੇ ਇੱਕ ਧੜਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦੂਜਾ ਧੜਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੈਡਿੰਗ ਦਾ ਬਣਿਆ ਹੋਇਆ ਹੈ। ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਦੀ ਟੀਮ ਉਨ੍ਹਾਂ ਲਈ ਵੱਖਰਾ ਮੈਦਾਨ ਤਿਆਰ ਕਰ ਰਹੀ ਹੈ। ਦੂਜੇ ਪਾਸੇ ਸੰਸਦ ਮੈਂਬਰ ਮਨੀਸ਼ ਤਿਵਾੜੀ ਕੇਂਦਰੀ ਕਾਂਗਰਸ ਹਾਈ ਕਮਾਂਡ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਪੁਰਾਣੇ ਦਿੱਗਜ ਆਗੂ ਇੱਕ ਧੜੇ ਵਿੱਚ ਇੱਕ ਮੰਚ ’ਤੇ ਆ ਗਏ ਹਨ, ਜਿਨ੍ਹਾਂ ਵਿੱਚ ਬੀਬੀ ਰਾਜਿੰਦਰ ਕੌਰ ਭੱਠਲ, ਸ਼ਮਸ਼ੇਰ ਸਿੰਘ ਦੂਲੋ, ਅਸ਼ਵਨੀ ਸੇਖੜੀ ਤੇ ਮਹਿੰਦਰ ਸਿੰਘ ਕੇ.ਪੀ. ਹਨ। 

NO COMMENTS