ਲੁਧਿਆਣਾ 23,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਹੋਇਆ ਹੈ। ਅਦਾਲਤ ਦੀ ਤੀਸਰੀ ਮੰਜ਼ਲ ‘ਤੇ ਧਮਾਕਾ ਹੋਇਆ ਹੈ। ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਹ ਧਮਾਕਾ ਕੋਰਟ ਕੰਪਲੈਕਸ ਦੀ ਪੁਰਾਣੀ ਬਿਲਡਿੰਗ ਦੇ ਬਾਥਰੂਮ ਵਿੱਚ ਹੋਇਆ ਹੈ। ਧਮਾਕੇ ਮਗਰੋਂ ਕੰਪਲੈਕਸ ਵਿੱਚ ਭਗਦੜ ਮੱਚ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।