ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਸਰਕਾਰ ਨੇ ਲੌਕਡਾਉਨ ‘ਚ ਥੋੜ੍ਹੀ ਹੋਰ ਢਿੱਲ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਵਧਾ ਦਿੱਤਾ ਹੈ।
ਨਵੇਂ ਨੋਟੀਫਿਕੇਸ਼ਨ ਮੁਤਾਬਕ ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।ਇਹ ਫੈਸਲਾ ਕੱਲ ਯਾਨੀ 15 ਮਈ ਤੋਂ ਲਾਗੂ ਹੋਵੇਗਾ ਪਰ ਦੁਕਾਨਦਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪਵੇਗਾ ਕਿ ਉਨ੍ਹਾਂ ਦੀ ਦੁਕਾਨ ਤੇ ਭੀੜ ਨਾ ਪਵੇ ਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ।
ਦੁਕਾਨਾਂ ਖੋਲ੍ਹਣ ਦੇ ਸਮੇਂ ‘ਚ ਇਹ ਚੌਥੀ ਸੋਧ ਹੈ ਸਭ ਤੋਂ ਪਹਿਲਾਂ ਦੁਕਾਨਾਂ ਸਵੇਰੇ 7 ਤੋਂ 11 ਖੋਲ੍ਹੀਆਂ ਗਈਆਂ ਸਨ। ਬਾਅਦ ‘ਚ ਇਸ ਨੂੰ 9 ਵਜੇ ਤੋਂ 1 ਵਜੇ ਤੱਕ ਕੀਤਾ ਗਿਆ। ਇਸ ਤੋਂ ਬਾਅਦ ਇੱਕ ਹੋਰ ਨੋਟੀਫਿਕੇਸ਼ਨ ਰਾਹੀਂ ਇਹ ਸਮਾਂ ਵਧਾ ਕਿ 3 ਵਜੇ ਤਕ ਕੀਤਾ ਗਿਆ ਸੀ।