BREAKING -ਜ਼ਿਲ੍ਹਾ ਮਾਨਸਾ ਵਿੱਚ 31 ਮਈ ਤੱਕ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ..!!

0
525

ਮਾਨਸਾ, 18 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਫੋਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਰਫਿਊ ਲਗਾਇਆ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਭਾਰਤ ਸਰਕਾਰ ਗ੍ਰਹਿ ਮੰਤਰਾਲਾ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਚੰਡੀਗੜ੍ਹ ਵੱਲੋਂ ਪ੍ਰਾਪਤ ਪੱਤਰ ਤਹਿਤ 17 ਮਈ ਨੂੰ ਰਾਤ 12 ਵਜੇ ਤੋਂ ਬਾਅਦ ਦਿਨ ਦਾ ਕਰਫਿਊ ਖ਼ਤਮ ਕਰਨ ਅਤੇ 18 ਮਈ ਤੋਂ 31 ਮਈ 2020 ਤੱਕ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਗੈਰ-ਜ਼ਰੂਰੀ ਮੂਵਮੈਂਟ ਤੇ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਪ੍ਰਾਪਤ ਹੋਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਹਿੱਤ ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ 23 ਮਾਰਚ 2020 ਤੋਂ ਲਾਗੂ ਕੀਤੇ ਕਰਫਿਊ ਨੂੰ 17 ਮਈ 2020 ਦੀ ਰਾਤ 12 ਵਜੇ ਤੋਂ ਬਾਅਦ ਖ਼ਤਮ ਕਰਨ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ।

DC-Mr.-Gurpal-Singh-Chahal


ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਕਿਹਾ ਕਿ 18 ਮਈ ਤੋਂ 31 ਮਈ 2020 ਤੱਕ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਗੈਰ-ਜ਼ਰੂਰੀ ਕਾਰਜਾਂ ਲਈ ਕੀਤੀ ਜਾਣ ਵਾਲੀ ਮੂਵਮੈਂਟ ਭਾਵ ਨਾਈਟ ਕਰਫਿਊ (ਸਿਵਾਏ ਮੈਡੀਕਲ ਐਮਰਜੈਂਸੀ) ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

NO COMMENTS