
ਚੰਡੀਗੜ੍ਹ (ਸਾਰਾ ਯਹਾ,ਬਲਜੀਤ ਸ਼ਰਮਾ): ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਅੱਜ ਸੂਬੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 542 ਹੋ ਗਈ ਹੈ ਅਤੇ ਹੁਣ ਤੱਕ ਕੋਵਿਡ-19 ਨਾਲ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ‘ਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 356 ਹੈ ਅਤੇ ਕੋਰੋਨਾ ਪੌਜ਼ੇਟਿਵ 104 ਮਰੀਜ਼ ਠੀਕ ਹੋ ਚੁੱਕੇ ਹਨ।
ਸੂਬੇ ‘ਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 21205 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਚੋਂ 17286 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3439 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ ਸੂਬੇ ਦੇ 13 ਜ਼ਿਲ੍ਹਿਆਂ ਚੋਂ ਕੋਰੋਨਾ ਦੇ 105 ਨਵੇਂ ਕੇਸ ਸਾਹਮਣੇ ਆਏ ਹਨ। ਪਰ ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਦੀ ਰਿਪੋਰਟ ਨੈਗੇਟਿਵ ਆ ਗਈ ਹੈ ਤੇ ਉਹ ਜਲਦ ਹੀ ਆਪਣੇ ਘਰ ਜਾ ਸਕਣਗੇ। ਉਨ੍ਹਾਂ ਦਾ ਇਲਾਜ ਡੀਐੱਮਸੀ ਵਿੱਚ ਚੱਲ ਰਿਹਾ ਸੀ। ਇਸ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਜਲਦ ਹੀ ਦੁਬਾਰਾ ਡਿਊਟੀ ਜੁਆਇਨ ਕਰਨਗੇ ਅਤੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਦੀ ਪਹਿਲੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਦੂਸਰੀ ਰਿਪੋਰਟ ਆਉਣੀ ਅਜੇ ਬਾਕੀ ਹੈ।
