ਚੰੜੀਗਡ : ਪੰਜਾਬ ‘ਚ ਕੋਰੋਨਾ ਨਾਲ 4 ਹੋਰ ਮੌਤਾਂ, ਪੀੜਤਾਂ ਦੀ ਗਿਣਤੀ 1100 ਤੋਂ ਪਾਰ ਹੁਣ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆ ਦੀ ਗਿਣਤੀ 24 ਹੋ ਗਈ ਹੈ।
ਫ਼ਿਰੋਜ਼ਪੁਰ ਦੇ ਪਿੰਡ ਅਲੀਕੇ ਦੇ ਪਾਜ਼ੀਟਿਵ ਆਏ 40 ਸਾਲਾ ਮਰੀਜ਼ ਦੀ ਮੌਤ ਹੋ ਗਈ। ਇਹ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੋਣ ਕਾਰਨ ਇਸ ਨੂੰ 29 ਅਪ੍ਰੈਲ ਨੂੰ ਫਿਰੋਜ਼ਪੁਰ ਤੋਂ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ। ਜਿਸ ਦੀ ਅੱਜ ਅਚਾਨਕ ਮੌਤ ਹੋ ਗਈ। ਇਸੇ ਤਰ੍ਹਾਂ ਫਗਵਾੜਾ ਦੇ ਸ਼ਖਸ ਨੇ ਲੁਧਿਆਣਾ ਦੇ DMC ‘ਚ ਦਮ ਤੋੜ ਦਿੱਤਾ ਹੈ। ਇਹ ਸ਼ਖਸ ਕਾਫੀ ਸਮੇਂ ਤੋਂ ਹਸਪਤਾਲ ‘ਚ ਭਰਤੀ ਸੀ । ਅੱਜ ਹੀ ਪੀੜਤ ਦੀ ਪੌਜ਼ੀਟਿਵ ਰਿਪੋਰਟ ਆਈ ਸੀ। ਇਹ ਵਿਅਕਤੀ ਫਗਵਾੜਾ ਦੇ ਪਲਾਹੀ ਗੇਟ ਦਾ ਰਹਿਣ ਵਾਲਾ ਸੀ। ਪ੍ਰਸ਼ਾਸਨ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਲੁਧਿਆਣਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਦਮ ਤੋੜ ਦਿੱਤਾ। ਇਸ ਦਾ ਇਲਾਜ ਵੀ ਡੀਐਮਸੀ ਚੱਲ ਰਿਹਾ ਸੀ। ਲੁਧਿਆਣਾ ਵਿਚ ਕੋਰੋਨਾ ਵਾਇਰਸ ਨਾਲ ਦੋ ਮੌਤਾ ਹੋ ਗਈਆਂ ਹਨ। ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਚ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀਪਕ ਕੁਮਾਰ ਦੀ ਮੌਤ ਹੋ ਗਈ ਹੈ। ਦੀਪਕ ਨੂੰ ਹਾਰਟ ਅਟੈਕ ਆਇਆ ਸੀ ਜਿਸ ਦੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਸੀ ਪਰ ਉਸਦੀ ਅੱਜ ਮੌਤ ਹੋ ਗਈ ਹੈ। ਉਸ ਦੀ ਮੌਤ ਤੋਂ ਬਾਅਦ ਬਾਬਾ ਬਕਾਲਾ ਸਾਹਿਬ ਦੇ ਘਰ ਦੇ ਆਸੇ ਪਾਸੇ ਨੂੰ ਸੀਲ ਕਰ ਦਿੱਤਾ ਹੈ। ਇਸ ਵਿਅਕਤੀ ਦੀ ਮੌਤ ਨਾਲ ਪੰਜਾਬ ਵਿਚ 24 ਮੌਤਾਂ ਦਾ ਅੰਕੜਾ ਹੋ ਗਿਆ ਹੈ।
ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਅੱਜ ਚਾਰ ਮੌਤਾਂ ਹੋ ਗਈਆ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਹੁਣ 24 ਲੋਕਾਂ ਦੀ ਮੌਤ ਹੋ ਗਈ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ 1118 ਕੇਸ ਸਾਹਮਣੇ ਆਏ ਹਨ ਅਤੇ ਇਹਨਾਂ ਵਿਚੋਂ 112 ਲੋਕ ਠੀਕ ਹੋ ਗਏ ਹਨ।