Breaking : ਪੰਜਾਬ ‘ਚ ਵਿਗੜੇਗਾ ਮੌਸਮ, ਧੂੜ ਭਰੀ ਹਨ੍ਹੇਰੀ ਦਾ ਕਹਿਰ ਹਨ੍ਹੇਰੀ ਤੇ ਤੂਫਾਨ ਆਉਣ ਦਾ ਖਦਸ਼ਾ

0
353

ਨਵੀਂ ਦਿੱਲੀ 31,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਦੇ ਨਾਲ-ਨਾਲ ਦਿੱਲੀ ਐਨਸੀਆਰ ‘ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਨਾਲ ਤਾਪਮਾਨ ਵਧਦਾ ਜਾ ਰਿਹਾ ਹੈ ਪਰ ਅੱਜ ਸਵੇਰ ਤੋਂ ਤੇਜ਼ ਹਵਾ ਚੱਲ ਰਹੀ ਹੈ ਜਿਸ ਨਾਲ ਕੁਝ ਰਾਹਤ ਹੈ। ਦਿੱਲੀ ‘ਚ ਅੱਜ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਹੈ ਜਦਕਿ ਘੱਟੋ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਖਦਸ਼ਾ ਜਤਾਇਆ ਕਿ ਮੰਗਲਵਾਰ ਦੀ ਤਰ੍ਹਾਂ ਅੱਜ ਵੀ ਦਿੱਲੀ ‘ਚ ਤੇਜ਼ ਹਵਾਵਾਂ ਤੇ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ। ਦਿੱਲੀ ਐਨਸੀਆਰ ‘ਚ ਪ੍ਰਦੂਸ਼ਣ ਦਾ ਪੱਧਰ ਵੀ ਵਧਿਆ ਹੋਇਆ ਹੈ। ਹਵਾ ਦੀ ਗੁਣਵੱਤਾ Poor ਕੈਟਾਗਿਰੀ ‘ਚ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਅੱਜ ਸਵੇਰ ਤੋਂ ਧੁੱਪ ਕਾਫੀ ਤੇਜ਼ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ, ਰਾਜਸਥਾਨ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਮੇਤ ਆਸਪਾਸ ਦੇ ਕਈ ਇਲਾਕਿਆਂ ‘ਚ ਧੂੜ ਭਰੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉੱਧਰ ਦੱਖਣੀ ਹਰਿਆਣਾ ‘ਚ ਗਰਮ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਦੱਸਿਆ ਕਿ ਇਕ ਅਪ੍ਰੈਲ ਤੋਂ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਅੰਦਾਜ਼ਾ ਲਾਇਆ ਹੈ ਕਿ ਮੱਧ ਅਪ੍ਰੈਲ ਤੋਂ ਲੈਕੇ 10 ਜੂਨ ਤਕ  ਦੇ ਵਿਚ ਤੇਜ਼ ਗਰਮੀ ਪਵੇਗੀ ਤੇ ਗਰਮ ਹਵਾਵਾਂ ਜਾਰੀ ਰਹਿਣਗੀਆਂ।

ਦਿੱਲੀ ‘ਚ ਇਸ ਵਾਰ ਸੀਜ਼ਨ ਦੀ ਸ਼ੁਰੂਆਤ ‘ਚ ਹੀ ਕੜਾਕੇ ਦੀ ਗਰਮੀ ਪੈ ਰਹੀ ਹੈ ਤੇ 29 ਮਾਰਚ ਨੂੰ ਗਰਮੀ ਨੇ ਪਿਛਲੇ 76 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਹੋਲੀ ਵਾਲੇ ਦਿਨ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ 76 ਸਾਲਾਂ ‘ਚ ਮਾਰਚ ਮਹੀਨੇ ਸਭ ਤੋਂ ਜ਼ਿਆਦਾ ਤਾਪਮਾਨ ਹੈ।

ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਰੀਬ ਇਕ ਮਹੀਨਾ ਪਹਿਲਾਂ ਗਰਮੀ ਨੇ ਦਸਤਕ ਦਿੱਤੀ ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਸੀਜ਼ਨ ‘ਚ ਰਿਕਾਰਡ ਤੋੜ ਗਰਮੀ ਪਵੇਗੀ।

NO COMMENTS