ਮਾਨਸਾ, 11 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਮਾਨਸਾ ਜ਼ਿਲ੍ਹੇ ਦੀ ਹਦੂਦ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਸੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ 12 ਤੇ 13 ਅਗਸਤ ਦੀ ਰਾਤ ਨੂੰ ਕਰਫਿਊ ਦਾ ਸਮਾਂ ਸਵੇਰੇ 1 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਰਹੇਗਾ।ਉਨ੍ਹਾਂ ਕਿਹਾ ਕਿ ਇਹ ਹੁਕਮ ਕੇਵਲ 12 ਤੇ 13 ਅਗਸਤ 2020 ਤੱਕ ਹੀ ਲਾਗੂ ਰਹੇਗਾ।