
ਚੰਡੀਗੜ੍ਹ 24,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਡੱਰਗ ਰੈਕੇਟ ਕੇਸ ਵਿੱਚ ਉਸ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ ਹੈ। ਉਸ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਦਿੱਤੀ ਗਈ ਸੀ। ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ।
