BSF ਨੇ ਦੇਸ਼ ਵਿਰੋਧੀ ਅਨਸਰਾਂ ਦੀਆਂ ਕੋਸ਼ਿਸ਼ਾਂ ਨੂੰ ਕੀਤਾ ਨਾਕਾਮ, AK 47 ਅਤੇ ਹੋਰ ਹਥਿਆਰ ਬਰਾਮਦ

0
16

ਨਵੀਂ ਦਿੱਲੀ 12 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸਰਹੱਦ ਦੀ ਸੁਰੱਖਿਆ ਵਿੱਚ ਤਾਇਨਾਤ ਸਰਹੱਦੀ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਪੰਜਾਬ ਦੇ ਅਬੋਹਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਹੈ। ਇਹ ਜਾਣਕਾਰੀ ਬੀਐਸਐਫ ਨੇ ਸ਼ਨੀਵਾਰ ਨੂੰ ਦਿੱਤੀ। ਇਸ ਦੌਰਾਨ ਬੀਐਸਐਫ ਦੀ ਟੁਕੜੀ ਨੇ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ।

ਬੀਐਸਐਫ ਨੇ ਸ਼ਨੀਵਾਰ ਨੂੰ ਇੱਕ ਟਵੀਟ ਵਿੱਚ ਕਿਹਾ, “ਬੀਐਸਐਫ ਦੇ ਜਵਾਨਾਂ ਨੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਅਬੋਹਰ ਵਿਖੇ ਭਾਰਤ-ਪਾਕਿ ਸਰਹੱਦ ‘ਤੇ ਤਸਕਰੀ ਦੀ ਕੋਸ਼ਿਸ਼ ਨੂੰ ਨਕਾਮ ਕਰਦਿਆਂ ਵੱਡੀ ਮਾਤਰਾ ਵਿੱਚ ਹਥਿਆਰਾਂ ਦੀ ਨੂੰ ਖੇਪ ਨੂੰ ਫੜਿਆ। ਇਸ ਵਿਚ ਤਿੰਨ AK47 ਰਾਈਫਲਾਂ, 6 ਮੈਗਜ਼ੀਨ ਅਤੇ 91 ਰਾਊਂਡ, ਦੋ M-16 ਰਾਈਫਲਾਂ ਦੇ ਨਾਲ 4 ਮੈਗਜ਼ੀਨ ਅਤੇ 57 ਰਾਉਂਡ ਸਣੇ ਦੋ ਪਿਸਤੌਲ ਸਮੇਤ 4 ਮੈਗਜ਼ੀਨ ਤੇ 20 ਰਾਊਂਡ ਸ਼ਾਮਲ ਹਨ।“

ਹਾਲ ਹੀ ਵਿੱਚ ਬੀਐਸਐਫ ਨੇ ਜੰਮੂ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੇ ਕੰਡਿਆਲੀ ਤਾਰ ਦੇ ਨੇੜੇ ਇੱਕ ਸੁਰੰਗ ਦਾ ਪਤਾ ਲਗਾਇਆ। ਅਧਿਕਾਰੀਆਂ ਨੇ ਕਿਹਾ ਕਿ ਬੀਐਸਐਫ ਨੇ ਇਹ ਪਤਾ ਲਗਾਉਣ ਲਈ ਪੂਰੇ ਖੇਤਰ ਵਿਚ ਇੱਕ ਵੱਡਾ ਅਭਿਆਨ ਚਲਾਇਆ ਕਿ ਕਿਤੇ ਹੋਰ ਵੀ ਅਜਿਹੀਆਂ ਸੁਰੰਗਾਂ ਹਨ ਜਾਂ ਨਹੀਂ।

NO COMMENTS