29 ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਫੋਰਟਿਸ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਸਨ। ਹੁਣ ਸਿਹਤ ਦੇ ਵਿੱਚ ਸੁਧਾਰ ਹੋਣ ਕਰਕੇ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ਦੇ ਵਿੱਚ ਭਰਤੀ ਸਨ। ਹੁਣ ਉਨ੍ਹਾਂ ਦੀ ਸਿਹਤ ਦੇ ਵਿੱਚ ਸੁਧਾਰ ਹੈ, ਜਿਸ ਕਰਕੇ ਅੱਜ ਉਨ੍ਹਾਂ ਨੂੰ ਮੋਹਾਲੀ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। CM ਭਗਵੰਤ ਮਾਨ ਜੋ ਕਿ ਹੁਣ ਆਪਣੇ ਘਰ ਦੇ ਲਈ ਰਵਾਨਾ ਹੋ ਗਏ ਹਨ।
ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ ਆਰ ਕੇ ਜਸਵਾਲ ਵੱਲੋਂ ਰੋਜ਼ਾਨਾ ਹੀ CM ਮਾਨ ਦੀ ਸਿਹਤ ਨੂੰ ਬੁਲੇਟਿਨ ਜਾਰੀ ਕੀਤੇ ਜਾ ਰਹੇ ਸਨ। ਹੁਣ ਡਾ. ਜਸਵਾਲ ਨੇ ਦੱਸਿਆ ਸੀ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ ਗਈ ਹੈ। ਉਹ ਹੁਣ ਬਿਲਕੁਲ ਠੀਕ ਹਨ।
ਇਸ ਵੇਲੇ ਮੁੱਖ ਮੰਤਰੀ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਹੈ ਅਤੇ ਖੂਨ ਦੇ ਟੈਸਟਾਂ ਦੀਆਂ ਰਿਪੋਰਟਾਂ ਵੀ ਠੀਕ ਹਨ। ਮੁੱਖ ਮੰਤਰੀ ਨੂੰ ਪਹਿਲਾਂ ਹੀ ਢੁਕਵੀਂ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਰੀਆਂ ਕਲੀਨਿਕਲ ਵਿਸ਼ੇਸ਼ਤਾਵਾਂ ਅਤੇ ਰੋਗ ਸਬੰਧੀ ਜਾਂਚਾਂ ਨੇ ਤਸੱਲੀਬਖ਼ਸ਼ ਸੁਧਾਰ ਦਿਖਾਇਆ ਹੈ।
ਬੀਤੇ ਦਿਨੀਂ ਹਸਪਤਾਲ ਵਿੱਚ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਜ਼ਰੂਰੀ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਡਾ. ਜਸਵਾਲ ਮੁਤਾਬਕ ਮੁੱਖ ਮੰਤਰੀ ਦੀ ਪਲਮੋਨਰੀ ਆਰਟਰੀ ਵਿੱਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ ‘ਤੇ ਦਬਾਅ ਪੈ ਗਿਆ ਹੈ, ਜਿਸ ਕਾਰਨ ਬਲੱਡ ਪ੍ਰੈੱਸ਼ਰ ਅਨਿਯਮਤ ਹੋ ਗਿਆ ਸੀ।
ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ ‘ਚ ਭਗਵੰਤ ਮਾਨ
ਜੀ ਹਾਂ ਛੁੱਟੀ ਤੋਂ ਬਾਅਦ ਸੀਐਮ ਭਗਵੰਤ ਮਾਨ ਐਕਸ਼ਨ ਮੋਡ ਦੇ ਵਿੱਚ ਐਕਟਿਵ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਵੱਡੀ ਮੀਟਿੰਗ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਡੀਆਂ ‘ਚ ਖਰੀਦ ਦੇ ਮੁੱਦੇ ‘ਤੇ ਮੀਟਿੰਗ ਬੁਲਾਈ ਹੈ। ਉਹ ਖਰੀਦ ਦੇ ਮੁੱਦੇ ‘ਤੇ ਸਮੀਖਿਆ ਮੀਟਿੰਗ ਕਰਨਗੇ। ਕਿਸਾਨਾਂ ਦੇ ਮਸਲੇ ਹੱਲ ਕਰਨਾ ਪਹਿਲੀ ਤਰਜੀਹ ਹੋਵੇਗੀ। ਮੁੱਖ ਮੰਤਰੀ ਮੰਡੀਆਂ ‘ਚ ਵਿਵਸਥਾ ਸੁਧਾਰਨ ਲਈ ਸਖ਼ਤ ਹੁਕਮ ਦੇ ਸਕਦੇ ਹਨ।