
(ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ।
ਇਸ ਬਾਬਤ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਕਿਹਾ, ਅੱਜ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ… ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ…ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ….”
