
07 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅਹਿਮ ਐਲਾਨ ਕੀਤਾ ਹੈ। ਦੱਸ ਦਈਏ ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹੇਗਾ। ਆਓ ਜਾਣਦੇ ਹਾਂ ਪੰਜਾਬੀਆਂ ਨੂੰ ਮਿਲਣਗੀਆਂ ਕਿਹੜੀਆਂ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹੇਗਾ। ਆਓ ਜਾਣਦੇ ਹਾਂ ਪੰਜਾਬੀਆਂ ਨੂੰ ਮਿਲਣਗੀਆਂ ਕਿਹੜੀਆਂ ਵਿਸ਼ੇਸ਼ ਸਹੂਲਤਾਂ-
1. ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ।
2. ਪੰਜਾਬ ਸਰਕਾਰ ਅਤੇ GMR, ਨਵੀਂ ਦਿੱਲੀ ਵਿਚਕਾਰ 12 ਜੂਨ, 2024 ਨੂੰ ਦੋ ਸਾਲਾਂ ਲਈ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਗਏ ਸਨ।
3. ਇਹ ਸਹੂਲਤ 24*7 ਕੰਮ ਕਰੇਗੀ
4. ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਵਾਸੀ ਭਾਰਤੀਆਂ ਅਤੇ ਹੋਰ ਯਾਤਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ।
5. ਇਸ ਕੇਂਦਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ ਜੋ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਕਰਨ ਲਈ ਉਪਲਬਧ ਹੋਣਗੀਆਂ।
6. ਯਾਤਰੀ/ਰਿਸ਼ਤੇਦਾਰ ਹਵਾਈ ਅੱਡੇ ‘ਤੇ ਲਾਈਟਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਲੈ ਸਕਦੇ ਹਨ।
7. ਐਮਰਜੈਂਸੀ ਦੀ ਸਥਿਤੀ ਵਿੱਚ, ਉਪਲਬਧਤਾ ਦੇ ਅਧਾਰ ‘ਤੇ, ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਉਪਲਬਧ ਕਰਵਾਏ ਜਾਣਗੇ।
8. ਹੈਲਪ ਸੈਂਟਰ ਨੰਬਰ (011-61232182) ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਯਾਤਰੀ ਕਿਸੇ ਵੀ ਸਮੇਂ ਸਹਾਇਤਾ ਪ੍ਰਾਪਤ ਕਰਨ ਲਈ ਕਰ ਸਕਦੇ ਹਨ।
