COVID-19: ਭਾਰਤ ‘ਚ ਸਕਾਰਾਤਮਕ ਮਾਮਲਿਆਂ ਦੀ ਗਿਣਤੀ 17656 ਹੋਈ, 559 ਲੋਕਾਂ ਦੀ ਮੌਤ

0
52

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਹੁਣ ਤੱਕ ਕੋਵਿਡ-19 ਦੇ ਕੁੱਲ 17656 ਮਾਮਲੇ ਸਾਹਮਣੇ ਆਏ ਹਨ ਅਤੇ 559 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ‘ਚ ਕੋਰੋਨਾ ਕੇਸ ਦੀ ਡੋਪਿੰਗ ਦਰ ਵਿੱਚ ਸੁਧਾਰ ਹੋਇਆ ਹੈ ਅਤੇ ਇਸ ਨੂੰ 7.5 ਦਿਨ ਹੋਏ ਹਨ। ਇਹ ਦਰ ਲੌਕਡਾਊਨ ਤੋਂ 3.4 ਦਿਨ ਪਹਿਲਾਂ ਸੀ। ਲੌਕਡਾਊਨ ਦਾ ਪ੍ਰਭਾਵ ਸਾਫ ਦਿਖਾਈ ਦੇ ਰਿਹਾ ਹੈ। 20 ਅਪਰੈਲ ਦੇਸ਼ ‘ਚ ਲੌਕਡਾਊਨ ਦਾ 27ਵਾਂ ਦਿਨ ਸੀ।

ਦੇਸ਼ ਦੇ 31 ਰਾਜਾਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਕੋਰੋਨਾਵਾਇਰਸ ਦੇ ਕੇਸ ਪਾਏ ਗਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇੱਥੇ 4203 ਲੋਕ ਕੋਰੋਨਾ ਦੀ ਲਪੇਟ ‘ਚ ਹਨ। ਇਨ੍ਹਾਂ ਚੋਂ 507 ਲੋਕ ਠੀਕ ਹੋ ਚੁੱਕੇ ਹਨ ਅਤੇ 223 ਲੋਕਾਂ ਦੀ ਮੌਤ ਹੋਈ ਹੈ। ਆਂਧਰਾ ਪ੍ਰਦੇਸ਼ ‘ਚ 722, ਅੰਡੇਮਾਨ ਅਤੇ ਨਿਕੋਬਾਰ ‘ਚ 15, ਅਰੁਣਾਚਲ ਪ੍ਰਦੇਸ਼ ਵਿੱਚ ਇੱਕ, ਅਸਾਮ ਵਿੱਚ 35, ਬਿਹਾਰ ਵਿੱਚ 96, ਚੰਡੀਗੜ ਵਿੱਚ 26, ਛੱਤੀਸਗੜ੍ਹ ਵਿੱਚ 36, ਦਿੱਲੀ ਵਿੱਚ 2003 ਅਤੇ ਗੋਆ ‘ਚ ਸੱਤ ਮਾਮਲੇ ਸਾਹਮਣੇ ਆਏ। ਜਦਕਿ, ਹੁਣ ਗੋਆ ਦੇ ਸਾਰੇ ਮਰੀਜ਼ ਠੀਕ ਹੋ ਗਏ ਹਨ ਤੇ ਇਸ ਦੇ ਨਾਲ ਹੀ ਮਣੀਪੁਰ ਅਤੇ ਗੋਆ ਕੋਰੋਨਾ ਮੁਕਤ ਹੋ ਗਏ ਹਨ।

ਚਾਰ ਸੂਬਿਆਂ ਦੇ ਕੁਝ ਜ਼ਿਲ੍ਹਿਆਂ ‘ਚ ਸਥਿਤੀ ਨਾਜ਼ੁਕ- ਗ੍ਰਹਿ ਮੰਤਰਾਲੇ:

ਸੋਮਵਾਰ ਨੂੰ ਚਾਰ ਵਜੇ ਦੇ ਕਰੀਬ ਆਯੋਜਿਤ ਇੱਕ ਪ੍ਰੈਸ ਕਾਨਫਰੰਸ ‘ਚ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਦਰ 20 ਦਿਨਾਂ ਤੋਂ ਵੱਧ ਹੈ। ਅਜਿਹੇ 59 ਜ਼ਿਲ੍ਹੇ ਹਨ ਜਿੱਥੇ ਪਿਛਲੇ 14 ਦਿਨਾਂ ਤੋਂ ਕੋਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਚਾਰ ਸੂਬਿਆਂ ਦੇ ਕੁਝ ਜ਼ਿਲ੍ਹਿਆਂ ‘ਚ ਸਥਿਤੀ ਗੰਭੀਰ ਹੈ, ਜਿੱਥੇ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।

LEAVE A REPLY

Please enter your comment!
Please enter your name here