ਚੰਡੀਗੜ੍ਹ 28 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ (Najvot Singh Sidhu) ਨੇ ਕਿਸਾਨ ਅੰਦੋਲਨ ਲਈ ਕੇਂਦਰ ਸਰਕਾਰ (Central Goverment) ‘ਤੇ ਇੱਕ ਵਾਰ ਫੇਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਦਿੱਲੀ-ਹਰਿਆਣਾ ਸਰਹੱਦ ‘ਤੇ ਰੋਸ ਜ਼ਾਹਰ ਕਰ ਰਹੇ ਕਿਸਾਨਾਂ (Farmer Protest) ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹੋਏ ਟਕਰਾਅ ਦੀਆਂ ਤਸਵੀਰਾਂ ਟਵੀਟ ਕਰਕੇ ਕੇਂਦਰ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।
ਸਿੱਧੂ ਕਿਸਾਨ ਅੰਦੋਲਨ ਦੀ ਵੀਡੀਓ ਸ਼ੇਅਰ ਕਰਦਿਆਂ ਕੇਂਦਰ ਸਰਕਾਰ ’ਤੇ ਵਰ੍ਹੇ ਉਨ੍ਹਾਂ ਕਿਹਾ ਕਿ ਇੱਕ ਰਾਸ਼ਟਰੀ ਬਹਿਸ ਹੋਣੀ ਚਾਹੀਦੀ ਹੈ ਕਿ ਸਰਮਾਏਦਾਰਾਂ ਨੂੰ ਸਰਕਾਰੀ ਖਜ਼ਾਨੇ ਦੀ ਮਦਦ ਮਿਲ ਰਹੀ ਹੈ ਜਾਂ ਆਮ ਆਦਮੀ ਨੂੰ। ਦੱਸ ਦਈਏ ਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਕਿਸਾਨ ਵਿਰੋਧ ਪ੍ਰਦਰਸ਼ਨ ਨੇ ਹਰਿਆਣਾ ਦੇ ਰਸਤੀਓਂ ਦਿੱਲੀ ਕੂਚ ਦਾ ਐਲਾਨ ਕੀਤਾ। ਪਿਛਲੇ ਦੋ ਦਿਨਾਂ ਵਿਚ ਦਿੱਲੀ-ਹਰਿਆਣਾ ਸਰਹੱਦ ‘ਤੇ ਕਈ ਥਾਂਵਾਂ’ ਤੇ ਕਿਸਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪਾਂ ਹੋਈਆਂ।
ਸਿੱਧੂ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਲੋਕਾਂ ਦੇ ਪੈਸੇ ਤੋਂ ਟੈਕਸ ਇਕੱਤਰ ਕਰਦੀ ਹੈ, ਪਰ ਇਸ ਆਮਦਨੀ ਜਾਂ ਆਮਦਨ ਦੀ ਵਰਤੋਂ 0.1 ਪ੍ਰਤੀਸ਼ਤ ਕਾਰਪੋਰੇਟ ਭਾਰਤ ਦੀ ਮਦਦ ਲਈ ਕੀਤੀ ਜਾਂਦੀ ਹੈ। ਐਨਪੀਏ ਜਾਂ ਇਸ ਨੂੰ ਬੱਟੇ ਖਾਤੇ ‘ਚ ਪਾ ਦਿੱਤਾ ਜਾਂਦਾ ਹੈ। ਜਾਂ ਇਨ੍ਹਾਂ ਪੈਸਿਆਂ ਦੀ ਵਰਤੋਂ ਆਮ ਆਦਮੀ ਲਈ ਸਮਾਜਿਕ ਸੁਰੱਖਿਆ ਸਕੀਮਾਂ ਵਿਚ ਕੀਤੀ ਜਾਣੀ ਚਾਹੀਦੀ ਹੈ। ਕਿਸਾਨਾਂ, ਛੋਟੇ ਕਾਰੋਬਾਰੀਆਂ, ਮੱਧ ਵਰਗ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ‘ਤੇ ਰਾਸ਼ਟਰੀ ਬਹਿਸ ਦੀ ਵਕਾਲਤ ਵੀ ਕੀਤੀ।