24,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਹੈ ਤੇ ਦੱਸਿਆ ਹੈ ਕਿ ਉਸ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਇਸ ਬਾਰੇ ਜਾਣਕਾਰੀ ਮਿਲੀ, ਅਸੀਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਜਾਨੋਂ ਮਾਰਨ ਦੀ ਧਮਕੀ ਵਾਲੀ ਈ-ਮੇਲ ਵੀ ਸਾਂਝੀ ਕੀਤੀ ਹੈ। ਇਸ ਮੇਲ ਨੂੰ ਭੇਜਣ ਵਾਲੇ ਦਾ ਨਾਮ ISIS ਕਸ਼ਮੀਰ ਹੈ। ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਕ੍ਰਿਕਟਰ ਤੋਂ ਰਾਜਨੇਤਾ ਬਣੇ ਗੰਭੀਰ ਅਕਸਰ ਆਪਣੀ ਬੇਬਾਕ ਰਾਏ ਲਈ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਹਰ ਗੰਭੀਰ ਮੁੱਦੇ ‘ਤੇ ਆਪਣੀ ਰਾਏ ਜ਼ਾਹਰ ਕਰਦੇ ਜਿਸ ਕਰਕੇ ਕਈ ਵਾਰ ਵਿਵਾਦ ਵੀ ਖੜ੍ਹੇ ਹੋਏ ਹਨ। ਉਹ ਪਹਿਲਾਂ ਵੀ ਕਈ ਵਾਰ ਅੱਤਵਾਦ ਖਿਲਾਫ ਬਿਆਨ ਦੇ ਚੁੱਕੇ ਹਨ।