*IMA ਵੱਲੋ ਪਿੰਡਾਂ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਉਣਾ ਇੱਕ ਸ਼ਲਾਘਯੋਗ ਕਦਮ :- ਰਾਮ ਸਿੰਘ ਭੈਣੀਬਾਘਾ*

0
29

ਮਾਨਸਾ 20,ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ) : IMA ਮਾਨਸਾ ਵੱਲੋ ਪਿੰਡ ਭੈਣੀਬਾਘਾ ਵਿਖੇ ਤੀਸਰਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਮੈਡੀਕਲ ਰੋਗਾਂ ਦੇ ਮਾਹਿਰ ਡਾਕਟਰ ਅੰਕੁਸ਼ ਗੁਪਤਾ, ਸਰਜੀਕਲ ਰੋਗਾਂ ਦੇ ਮਾਹਿਰ ਡਾਕਟਰ ਟੀ. ਪੀ. ਐੱਸ. ਰੇਖੀ, ਚਮੜੀ ਰੋਗਾਂ ਦੇ ਮਾਹਿਰ ਡਾਕਟਰ ਪੁਨੀਤ ਰੇਖੀ ਅਤੇ ਅੱਖਾਂ ਦੇ ਮਾਹਿਰ ਡਾਕਟਰ ਅਨਿਲ ਗਰਗ ਵੱਲੋ 200 ਦੇ ਲਗਭਗ ਮਰੀਜਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ IMA ਵੱਲੋ ਫਰੀ ਦਵਾਈਆਂ ਸ਼ਕਤੀ ਗਰਗ ਫਾਰਮੇਸੀ ਅਫ਼ਸਰ ਦੁਆਰਾ ਦਿੱਤੀਆਂ ਗਈਆਂ। ਮੋਹਿਤ ਲੈਬ ਦੁਆਰਾ ਮੌਕੇ ਤੇ ਖੂਨ ਦੇ ਟੈਸਟ ਕੀਤੇ ਗਏ। ਇਸ ਮੌਕੇ IMA ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ, ਜਰਨਲ ਸਕੱਤਰ ਡਾਕਟਰ ਸ਼ੇਰ ਜੰਗ ਸਿੰਘ ਸਿੱਧੂ ਅਤੇ ਵਿੱਤ ਸਕੱਤਰ ਡਾਕਟਰ ਸੁਰੇਸ਼ ਸਿੰਗਲਾ ਨੇ ਦੱਸਿਆ ਕਿ ਮੈਡੀਕਲ ਚੈੱਕਅਪ ਕੈਂਪਾਂ ਦੀ ਲੜੀ ਜਾਰੀ ਰੱਖੀ ਜਾਵੇਗੀ। ਇਸ ਕੈਂਪ ਦਾ ਉਦਘਟਨ IMA ਦੇ ਸੀਨੀਅਰ ਡਾਕਟਰ ਸੀ. ਐੱਲ. ਗੋਇਲ ਅਤੇ ਡਾਕਟਰ ਸੁਬੋਧ ਗੁਪਤਾ ਦੁਆਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਲੋੜਵੰਦਾਂ ਲਈ ਅਜਿਹੇ ਕੈਂਪ ਲਗਾਉਣਾ ਬਹੁਤ ਹੀ ਸ਼ਲਾਘਯੋਗ ਕਦਮ ਹੈ। ਪਿੰਡ ਵਾਸੀਆਂ ਵਿੱਚ ਇਸ ਕੈਂਪ ਨਾਲ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਤੇਜ ਸਿੰਘ ਅਤੇ ਪੰਚਾਇਤ ਮੈਂਬਰ, ਬਾਬਾ ਮੋਤੀਰਾਮ ਮਹਿਰਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਬਾਕੀ ਮੈਂਬਰ, ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਚਹਿਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਵਿਸ਼ੇਸ਼ ਸਹਿਯੋਗੀ ਬਲਜਿੰਦਰ ਸਿੰਘ ਟਿਵਾਣਾ, ਅਮਨਦੀਪ ਸਿੰਘ, ਗੁਰਵੀਰ ਸਿੰਘ ਅਤੇ ਅਰਸ਼ਵੀਰ ਸਿੰਘ ਆਦਿ ਮੌਜੂਦ ਸਨ।

NO COMMENTS