Kisan Protest: ਖੇਤੀਬਾੜੀ ਬਿੱਲ ਖਿਲਾਫ ਸੜਕਾਂ ‘ਤੇ ਦੇਸ਼ ਭਰ ਦੇ ਕਿਸਾਨ, ਸਿਆਸੀ ਧਿਰਾਂ ਸਣੇ ਮਿਲਿਆ ਕਲਾਕਾਰਾਂ ਦਾ ਸਾਥ

0
32

ਅੰਮ੍ਰਿਤਸਰ/ਚੰਡੀਗੜ੍ਹ 25 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਦੇਸ਼ ਭਰ ਦੇ ਕਿਸਾਨਾਂ ਨੇ ਖੇਤੀ ਬਿੱਲ ਦੇ ਖਿਲਾਫ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ। ਪੰਜਾਬ ਤੇ ਹਰਿਆਣਾ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀਬਾੜੀ ਬਿੱਲ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਸ ਬੰਦ ਵਿੱਚ ਭਾਰਤੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਸਣੇ ਪੰਜਾਬ ਦੇ ਹਰ ਕਲਾਕਾਰ ਦੀ ਹਮਾਇਤ ਮਿਲ ਰਹੀ ਹੈ।

ਦੱਸ ਦਈਏ ਕਿ ਦੇਸ਼ ‘ਚ ਕਿਸਾਨੀ ਜਥੇਬੰਦੀਆਂ ਨੂੰ ਕਾਂਗਰਸ, ਰਾਜਦ, ਸਮਾਜਵਾਦੀ ਪਾਰਟੀ, ਅਕਾਲੀ ਦਲ, ਆਪ, ਟੀਐਮਸੀ ਸਮੇਤ ਕਈ ਰਾਜਨੀਤਕ ਪਾਰਟੀਆਂ ਦਾ ਵੀ ਸਮਰਥਨ ਮਿਲਿਆ ਹੈ। ਲੰਘੇ ਕੱਲ੍ਹ ਯਾਨੀ ਵੀਰਵਾਰ, 24 ਸਤੰਬਰ ਤੋਂ ਪੰਜਾਬ ਦੇ ਕਿਸਾਨ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ‘ਤੇ ਹਨ। ਉੱਥੋਂ ਦੇ ਕਿਸਾਨ ਰੇਲਵੇ ਟਰੈਕ ‘ਤੇ ਡਟ ਕੇ ਬੈਠੇ ਹਨ ਤੇ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਦੇਸ਼ ਵਿਆਪੀ ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਕਾਰਵਾਈ ਨਾਲ ਨਜਿੱਠਿਆ ਜਾ ਸਕੇ। ਦੱਸ ਦਈਏ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸਾਨ ਨੇਤਾਵਾਂ ਨੇ ਸ਼ਾਂਤਮਈ ਅੰਦੋਲਨ ਦਾ ਭਰੋਸਾ ਦਿੱਤਾ ਹੈ।

ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੰਦੋਲਨ ਦੌਰਾਨ ਕਿਸਾਨਾਂ ਨੂੰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਸਮਾਜਿਕ ਦੂਰੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਅੱਜ ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਹੈ। ਕਮੇਟੀ ਨੇ ਕਿਸਾਨ ਬਿੱਲ ਦੇ ਵਿਰੋਧ ਵਿੱਚ 24 ਤੋਂ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕੀਤਾ ਹੈ। ਕਿਸਾਨ ਰੇਲਵੇ ਟ੍ਰੈਕਾਂ ‘ਤੇ ਟੈਂਟ ਲਾ ਕੇ ਬੈਠੇ ਹਨ।

LEAVE A REPLY

Please enter your comment!
Please enter your name here