
ਨਵੀਂ ਦਿੱਲੀ 30,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਦੇ ਰਹਿੰਦੇ ਮੁੱਦਿਆਂ ਦਾ ਹੱਲ ਕਰਨ ਲਈ ਹੁਣ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜਾਬ ਮੈਂਬਰਾਂ ਦੇ ਨਾਂ ਮੰਗੇ ਹਨ।ਕਿਸਾਨ ਹੁਣ ਕੱਲ ਤੱਕ ਇਹ 5 ਨਾਂ ਫਾਈਨਲ ਕਰਕੇ ਕੇਂਦਰ ਸਰਕਾਰ ਨੂੰ ਭੇਜਣਗੇ।
