*Navjot Sidhu ਨੇ ਟਵਿੱਟਰ ਪ੍ਰੋਫਾਈਲ ‘ਚੋਂ ਹਟਾਇਆ ‘Congress’*

0
81

ਚੰਡੀਗੜ੍ਹ 23 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੁਲ੍ਹਾ ਦੀਆਂ ਕੋਸ਼ਿਸ਼ਾਂ ਨਾਕਾਮਯਾਬ ਹੋਣ ਮਗਰੋਂ ਜਨਤਕ ਮੰਚ ‘ਤੇ ਪਰਤੇ ਵਿਧਾਇਕ ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ‘ਤੇ ਲਗਾਤਾਰ ਸਿਆਸੀ ਹਮਲੇ ਬੋਲਣੇ ਸ਼ੁਰੂ ਕਰ ਦਿੱਤੇ ਹਨ। ਬੇਅਦਬੀ ਤੇ ਗੋਲੀ ਕਾਂਡ ’ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਸਿੱਧੂ ਕਾਂਗਰਸ ਤੋਂ ਇਸ ਕਦਰ ਖਫ਼ਾ ਹਨ ਕਿ ਉਨ੍ਹਾਂ ਬੀਤੇ ਦਿਨੀਂ ਆਪਣੇ ਟਵਿੱਟਰ ਅਕਾਊਂਟ ਪ੍ਰੋਫਾਈਲ ਤੋਂ ਕਾਂਗਰਸ ਦਾ ਨਾਂ ਹੀ ਹਟਾ ਦਿੱਤਾ।

ਉਸ ਤੋਂ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲੇ ਵਿੱਚ SIT ਦੀ ਜਾਂਚ ਰੱਦ ਹੋ ਜਾਣ ਦੇ ਮਾਮਲੇ ਵਿੱਚ ਨਾਂ ਲਏ ਬਿਨਾਂ ਕੈਪਟਨ ‘ਤੇ ਸਿਆਸੀ ਹਮਲਾ ਬੋਲਿਆ। ਬੇਅਦਬੀ ਗੋਲ਼ੀ ਕਾਂਡ ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਇੱਕ ਹੋਰ ਟਵੀਟ ਰਾਹੀਂ ਕੈਪਟਨ ਦੇ ਗ੍ਰਹਿ ਵਿਭਾਗ ‘ਤੇ ਵੱਡੇ ਸਵਾਲ ਚੁੱਕੇ।

ਸੋਸ਼ਲ ਮੀਡੀਆ ‘ਤੇ ਮੁੜ ਹਮਲਾ ਕਰਦਿਆਂ ਸਿੱਧੂ ਨੇ ਕਿਹਾ ਕਿ ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਨੀ ਤੇ ਸਿਰਫ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਣਾਉਣ ਦਾ ਮਤਲਬ ਹੈ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ ਵਿੱਚ ਨਹੀਂ ਹੈ। ਫਿਰ ਐਡਵੋਕੇਟ ਜਨਰਲ ਦੀ ਲਗਾਮ ਕਿਸ ਦੇ ਹੱਥ ਹੈ? ਜ਼ਿੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ‘ਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ਼ ਪਿਆਦੇ ਹਨ।

ਸਿੱਧੂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਇੱਕ ਤੋਂ ਬਾਅਦ ਇੱਕ ਹਮਲੇ ਬੋਲੇ ਜਾ ਰਹੇ ਹਨ ਤੇ ਇਸ ਦਰਮਿਆਨ ਆਪਣੇ ਟਵਿੱਟਰ ਅਕਾਊਂਟ ਤੋਂ ਕਾਂਗਰਸ ਦਾ ਨਾਮ ਹਟਾਉਣ ਤੋਂ ਬਾਅਦ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

LEAVE A REPLY

Please enter your comment!
Please enter your name here