06 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਰੋਡਰੇਜ ਮਾਮਲੇ ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇੋਲ੍ਹ ‘ਚ ਹਾਲਤ ਵਿਗੜਨ ਤੋਂ ਬਾਅਦ ਉਹਨਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ। ਸਿੱਧੂ ਨੂੰ ਲਿਵਰ ਦੀ ਸ਼ਿਕਾਇਤ ਆਉਣ ‘ਤੇ ਪੁਲਿਸ ਸੁਰੱਖਿਆ ਵਿਚਕਾਰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਤਾਂ ਇਸ ਦੌਰਾਨ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨਾਂ ਤੋਂ ਲਿਵਰ ਦੀ ਸਮੱਸਿਆ ਤੋਂ ਪੀੜਤ ਸਨ, ਜਿਸ ਕਾਰਨ ਸੋਮਵਾਰ ਨੂੰ ਉਨ੍ਹਾਂ ਦੀ ਅਚਾਨਕ ਉਹਨਾਂ ਦੀ ਤਬੀਅਤ ਵਿਗੜ ਗਈ ਅਤੇ ਇਲਾਜ ਲਈ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ।