*NCERT ਵੱਲੋਂ ਸਕੂਲੀ ਕਿਤਾਬਾਂ ‘ਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਜਾਣਕਾਰੀ ਤੋਂ ਭੜਕੇ ਸਿੱਖ, ਤੁਰੰਤ ਹਟਾਉਣ ਦੀ ਮੰਗ*

0
13

(ਸਾਰਾ ਯਹਾਂ/ਬਿਊਰੋ ਨਿਊਜ਼ )  : ਐਨਸੀਈਆਰਟੀ ਵੱਲੋਂ ਸਕੂਲ ਸਿਲੇਬਸ ਦੀਆਂ ਕਿਤਾਬਾਂ ’ਚ ਕੀਤੀ ਤਬਦੀਲੀ ਦਾ ਸੇਕ ਪੰਜਾਬ ਤੱਕ ਵੀ ਪਹੁੰਚ ਗਿਆ ਹੈ। ਐਨਸੀਈਆਰਟੀ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਕੁਝ ਜਾਣਕਾਰੀ ਦਰਜ ਕੀਤੀ ਗਈ ਹੈ। ਇਸ ਨੂੰ ਲੈ ਕੇ ਸਿੱਖ ਸੰਸਥਾਵਾਂ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਇਸ ਨੂੰ ਗਲਤ ਜਾਣਕਾਰੀ ਕਰਾਰ ਦਿੰਦਿਆਂ ਕਿਤਾਬਾਂ ’ਚੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। 

ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ ਲਾਇਆ ਹੈ ਕਿ ਐਨਸੀਈਆਰਟੀ ਵੱਲੋਂ ਸਕੂਲ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖ ਸੰਸਥਾ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਤਾਬਾਂ ’ਚੋਂ ਉਕਤ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਐਨਸੀਈਆਰਟੀ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਹੈ। ਇਸ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ, ਜੋ ਹਰਗਿਜ਼ ਜਾਇਜ਼ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਗ਼ਲਤ ਜਾਣਕਾਰੀ ਨੂੰ ਕਿਤਾਬ ਵਿੱਚੋਂ ਤੁਰੰਤ ਹਟਾਇਆ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਦੋਸ਼ ਲਾਇਆ ਕਿ ਐਨਸੀਈਆਰਟੀ ਵੱਲੋਂ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ’ਚ ਪੇਸ਼ ਕੀਤਾ ਜਾ ਰਿਹਾ ਹੈ ਤੇ ਬਾਰ੍ਹਵੀਂ ਦੀ ਕਿਤਾਬ ’ਚੋਂ ਕੁਝ ਜਾਣਕਾਰੀਆਂ ਹਟਾਉਣ ਤੇ ਨਵੀਆਂ ਜਾਣਕਾਰੀਆਂ ਸ਼ਾਮਲ ਕਰਨ ਵੇਲੇ ਫ਼ਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਮਰਜ਼ੀ ਅਨੁਸਾਰ ਵਿਸ਼ੇਸ਼ ਰੂਪ ਵਿੱਚ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖ਼ਤਮ ਕਰਕੇ ਸਿਲੇਬਸ ਤਿਆਰ ਕਰਵਾ ਰਹੀ ਹੈ।

NO COMMENTS