Night Curfew: ਪੰਜਾਬ ‘ਚ ਮੁੜ ਹੋਈ ਸਖ਼ਤੀ, ਚਾਰ ਜ਼ਿਲ੍ਹਿਆਂ ‘ਚ ਅੱਜ ਰਾਤ ਤੋਂ ਨਾਇਟ ਕਰਫਿਊ

0
247

ਚੰਡੀਗੜ੍ਹ 06,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਨਾਇਟ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।ਇਹ ਕਰਫਿਊ ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ।ਨਵਾਂ ਸ਼ਹਿਰ, ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਨਾਇਟ ਕਰਫਿਊ ਲਾਗੂ ਕੀਤਾ ਜਾ ਚੁੱਕਾ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਡੀਸੀ ਨੂੰ ਕਰਫਿਊ ਲਾਉਣ ਦੀ ਇਜਾਜ਼ਤ ਦਿੱਤੀ ਸੀ।ਇਸ ਦੇ ਤਹਿਤ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਅੱਜ ਰਾਤ ਤੋਂ ਨਾਇਟ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜਾਣਕਾਰੀ ਮੁਤਾਬਿਕ 6 ਮਾਰਚ ਤੋਂ ਰਾਤ 11 ਵਜੇ ਤੋਂ ਸਵੇਰ 5 ਵਜੇ ਤਕ ਕਰਫਿਊ ਲੱਗੇਗਾ ਅਤੇ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗਾ।ਇਨ੍ਹਾਂ ਜ਼ਿਲ੍ਹਿਆਂ ਵਿੱਚ ਮੁੜ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਜਲੰਧਰ ਵਿੱਚ ਪਿੱਛਲੇ  ਦੋ ਦਿਨਾਂ ਅੰਦਰ ਕੋਰੋਨਾ ਦੇ ਕਰੀਬ 400 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

NO COMMENTS