*P.s.p.c.l ਵੱਲੋਂ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ; ਪਿਛਲੇ ਸਾਲ 3066 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਪਛਾੜਿਆ*

0
17

ਚੰਡੀਗੜ੍ਹ, 29 ਜੂਨ:(ਸਾਰਾ ਯਹਾਂ/ ਮੁੱਖ ਸੰਪਾਦਕ ) ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇੱਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.49 ਫ਼ੀਸਦੀ ਵੱਧ ਹੈ। ਪਿਛਲੇ ਸਾਲ 1 ਜੁਲਾਈ, 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ।
ਇਸ ਸਾਲ ਪੀ.ਐਸ.ਪੀ.ਸੀ.ਐਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ ਜਿਸ ਵਿੱਚ ਗਰਿੱਡ ਸਬ ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।————-

LEAVE A REPLY

Please enter your comment!
Please enter your name here