Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ

0
131

ਚੰਡੀਗੜ੍ਹ 20 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।ਰਾਤ 9ਵਜੇ ਤੋਂ ਸਵੇਰੇ 5ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਇਸ ਸਬੰਧੀ ਨਵੀਂਆਂ ਗਾਈਲਾਇਨਜ਼ ਜਾਰੀ ਕੀਤੀਆਂ ਹਨ।

ਰਾਜ ਵਿਚ ਵੱਡੇ ਪੱਧਰ ‘ਤੇ ਕੋਵਿਡ ਸਪਾਈਕ ਨਾਲ ਨਜਿੱਠਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਐਮਰਜੈਂਸੀ ਉਪਾਵਾਂ ਦਾ ਆਦੇਸ਼ ਦਿੱਤਾ, ਜਿਸ ਵਿਚ ਰੋਜ਼ਾਨਾ ਨਾਇਟ ਕਰਫਿਊ ਦੇ ਨਾਲ ਵੀਕਐਂਡ ਲੌਕਡਾਊਨ ਸ਼ਾਮਲ ਹੈ।ਕੱਲ੍ਹ ਤੋਂ ਰਾਜ ਦੇ ਸਾਰੇ 167 ਸ਼ਹਿਰਾਂ / ਕਸਬਿਆਂ ਵਿਚ ਨਾਇਟ ਕਰਫਿਊ ਲਾਗੂ ਹੋਵੇਗਾ।

ਨਵੇਂ ਨਿਯਮਾਂ ਮੁਤਾਬਿਕ ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਇੱਕਠ ਤੇ 31 ਅਗਸਤ ਤੱਕ ਰੋਕ ਲਾ ਦਿੱਤੀ ਗਈ ਹੈ।ਇਸ ਦੇ ਨਾਲ ਹੀ ਅਗਸਤ ਮਹੀਨੇ ‘ਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ‘ਚ ਸਿਰਫ 50 ਫੀਸਦ ਹੀ ਕਰਮਚਾਰੀ ਕੰਮ ਕਰਨਗੇ।ਪੰਜਾਬ ‘ਚ ਹੁਣ ਤੱਕ 36 ਹਜ਼ਾਰ ਕੋਰੋਨਾ ਕੇਸ ਆ ਚੁੱਕੇ ਹਨ ਅਤੇ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੈਪਟਨ ਅਮਰਿੰਦਰ ਨੇ ਸਬੰਧਤ ਅਧਿਕਾਰੀਆਂ ਨੂੰ ਸਰਕਾਰੀ ਅਦਾਰਿਆਂ ਵਿਚ ਜਨਤਕ ਮਹਿਮਾਨਾਂ ਨੂੰ ਸੀਮਤ ਰੱਖਣ ਅਤੇ ਆਨਲਾਈਨ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸੂਬੇ ਦੇ ਸਭ ਤੋਂ ਪ੍ਰਭਾਵਤ ਜ਼ਿਲੇ ਜਿਵੇਂ ਕੇ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸ.ਏ.ਐਸ.ਨਗਰ (ਮੁਹਾਲੀ) ਵਿੱਚ, ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ ਲਗਾ ਦਿੱਤੀ ਗਈ ਹੈ।ਬੱਸਾਂ ਅਤੇ ਹੋਰ ਜਨਤਕ ਆਵਾਜਾਈ 50% ਸਮਰੱਥਾ ਨਾਲ ਚੱਲਣਗੀਆਂ ਅਤੇ ਪ੍ਰਾਈਵੇਟ ਚਾਰ ਪਹੀਆ ਵਾਹਨ ਚਾਲਕਾਂ ਨੂੰ ਤਿੰਨ ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾਣ ਦੀ ਆਗਿਆ ਨਹੀਂ ਹੈ।ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ DCs ਨੂੰ ਹਦਾਇਤ ਕੀਤੀ ਹੈ ਕਿ ਭੀੜ ਨੂੰ ਰੋਕਣ ਲਈ ਰੋਜ਼ਾਨਾ ਸਿਰਫ 50% ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ।ਪੰਜਾਬ ‘ਚ 80% ਐਕਟਿਵ ਕੇਸ ਇਨ੍ਹਾਂ ਪੰਜ ਜ਼ਿਲ੍ਹਿਆਂ ‘ਚ ਹੀ ਹਨ।

ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਵਿਆਹਾਂ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਦੇ ਸੰਬੰਧ ਵਿਚ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ ਕਰਨ ਅਤੇ 31 ਅਗਸਤ ਤੱਕ ਰਾਜਨੀਤਕ ਇਕੱਠਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਲਈ ਨਿਰਦੇਸ਼ ਦਿੱਤੇ

LEAVE A REPLY

Please enter your comment!
Please enter your name here