Punjab’s drug : ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਸਾਥੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ

0
99

Punjab’s drug : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਬੀਤੇ ਦਿਨ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ ,ਉਥੇ ਹੀ ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਇੱਕ ਸਾਥੀ ਨੂੰ ਬੁੱਲਟ ਮੋਟਰਸਾਈਕਲ ‘ਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ਵਿੱਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਦੋਸ਼ੀਆਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਪਰ ਇਸ ਮਾਮਲੇ ਦੀ ਵਿਲੱਖਣਤਾ ਇਹ ਹੈ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿਚ ਇਕ ਕਥਿਤ ਦੋਸ਼ੀ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ (DP) ਦੀ ਨੌਕਰੀ ਕਰਦਾ ਹੈ।  ,ਕਿਹਾ- ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ , ਮਾਨ ਗੁਜਰਾਤ ਵਿੱਚ ਗਰਬਾ ਕਰਨ ਵਿੱਚ ਰੁੱਝੇ ਹੋਏ  ਪੁਲਿਸ ਨੇ ਇਹਨਾਂ ਨੂੰ ਉਸ ਨੇ ਕਾਬੂ ਕੀਤਾ ,ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰ ਸਾਈਕਲ ‘ਤੇ ਤਲਵੰਡੀ ਸਾਬੋ ਆ ਰਹੇ ਸਨ। ਵੱਖ ਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ‘ਤੇ ਇਨ੍ਹਾਂ ਦੀ ਤਲਾਸ਼ੀ ਲਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਹੈਰੋਇਨ ਕਿੱਥੋਂ ਲਿਆ ਰਹੇ ਸੀ।  ਦੱਸ ਦੇਈਏ ਕਿ ਬੀਤੇ ਦਿਨੀਂ ਤਲਵੰਡੀ ਸਾਬੋ ਦੀ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿੰਡ ਦੇ ਸਰਕਾਰੀ ਸਕੂਲ ਵਿਚ ਪਿੰਡ ਦੇ ਹੀ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ , ਜਿਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਮੁਤਾਬਕ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਵਿੱਚੋਂ ਘਰ ਵਿੱਚ ਆਇਆ ਸੀ। 

LEAVE A REPLY

Please enter your comment!
Please enter your name here