13,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਇੱਕ ਟਵੀਟ ਰਾਹੀਂ ਮੋਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਰਾਹੁਲ ਗਾਂਧੀ ਨੇ ਆਰੋਪ ਲਾਇਆ ਹੈ ਕਿ ਮੋਦੀ ਦੇ ਦੌਰ ‘ਚ 5,35,000 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਹੋਈ ਹੈ।
ਰਾਹੁਲ ਗਾਂਧੀ ਨੇ ਕਿਹਾ ਹੈ ਕਿ 75 ਸਾਲਾਂ ਵਿੱਚ ਭਾਰਤ ਦੇ ਲੋਕਾਂ ਦੇ ਪੈਸੇ ਨਾਲ ਇੰਨੀ ਧਾਂਦਲੀ ਕਦੇ ਨਹੀਂ ਹੋਈ। ਲੁੱਟ-ਖਸੁੱਟ ਦੇ ਇਹ ਦਿਨ ਸਿਰਫ਼ ਮੋਦੀ ਮਿੱਤਰਾਂ ਦੇ ਲਈ ਹੀ ਚੰਗੇ ਦਿਨ ਹਨ। ਇਸ ਤੋਂ ਇੱਕ ਦਿਨ ਪਹਿਲਾਂ ਵੀ ਰਾਹੁਲ ਨੇ ਦੇਸ਼ ਵਿੱਚ ਵਧਦੀ ਬੇਰੁਜ਼ਗਾਰੀ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਰਾਹੁਲ ਗਾਂਧੀ ਨੇ ਕਿਹਾ ਸੀ ਕਿ ਖੁਦਕੁਸ਼ੀਆਂ ਕਾਰਨ ਬੇਰੁਜ਼ਗਾਰੀ ਵਧੀ ਹੈ। ਬੇਰੁਜ਼ਗਾਰੀ ਵਧਣ ਦਾ ਕਾਰਨ ਕੀ ਹੈ? ਇਸ ਬੇਰੁਜ਼ਗਾਰੀ ਐਮਰਜੈਂਸੀ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
ਟਵੀਟ ਤੋਂ ਇਲਾਵਾ ਰਾਹੁਲ ਨੇ ਇਕ ਆਰਟੀਕਲ ਵੀ ਸ਼ੇਅਰ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ 2018 ਤੋਂ 2020 ਦਰਮਿਆਨ 25,000 ਤੋਂ ਵੱਧ ਲੋਕਾਂ ਨੇ ਬੇਰੁਜ਼ਗਾਰੀ ਅਤੇ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ ਹੈ
ਬੁੱਧਵਾਰ ਨੂੰ ਹੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ‘ਚ NCRB ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ‘ਚ ਬੇਰੁਜ਼ਗਾਰੀ ਕਾਰਨ ਕਈ ਲੋਕਾਂ ਨੇ ਆਪਣੀ ਜਾਨ ਦੇ ਦਿੱਤੀ ਹੈ। ਉਨ੍ਹਾਂ ਨੇ ਰਾਜ ਸਭਾ ‘ਚ ਕਿਹਾ ਕਿ ਇਨ੍ਹਾਂ ਸਾਲਾਂ ‘ਚ ਦੀਵਾਲੀਆਪਨ ਅਤੇ ਕਰਜ਼ੇ ‘ਚ ਡੁੱਬ ਕੇ ਆਪਣੀ ਜਾਨ ਦੇਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ।