*satyendra jain video: …”ਤਾਂ ਇਸ ਲਈ ਲਾਰੈਂਸ ਤੇ ਜੱਗੂ ਤਿਹਾੜ ਜੇਲ੍ਹ ਵਿੱਚ ਜਾਣ ਨੂੰ ਕਾਹਲੇ”*

0
49

ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼ ): ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖ਼ੁਲਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏ ਹਨ ਤੇ ਮਾਲਿਸ਼ ਸਮੇਤ ਵੀ ਵੀ ਆਈ ਪੀ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਅਸਿੱਧੇ ਤੌਰ ’ਤੇ ਦਿੱਲੀ ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਅਪਰਾਧੀਆਂ ਦੇ ਗਠਜੋੜ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਤੇ ਕੇਂਦਰ ਸਰਕਾਰ ਦੇ ਨਾਲ ਨਾਲ ਸੁਪਰੀਮ ਕੋਰਟ ਤੇ ਹਾਈ ਕੋਰਟਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਆਪ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਅਮਨ ਕਾਨੂੰਨ ਵਿਵਸਥਾ ਅਜਿਹੀਆਂ ਕਾਰਵਾਈਆਂ ਨਾਲ ਹੀ ਪ੍ਰਭਾਵਤ ਹੁੰਦੀ ਹੇਤੇ ਇਹਨਾਂ ਵਿਚ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਮਰਥਾ ਹੈ। ਉਹਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦਾ ਅਰਥਚਾਰਾ ਤੇ ਫਿਰਕੂ ਸਦਭਾਵਨਾ ਵੀ ਪ੍ਰਭਾਵਤ ਹੋ ਰਹੀ ਹੈ।

ਦਿੱਲੀ ਦੀ ਜੇਲ੍ਹ ਵਿੱਚ ਜੇਲ੍ਹ ਮੰਤਰੀ ਵੱਲੋਂ ਮਾਲਿਸ਼ ਕਰਵਾਉਣ ਦੀ ਸਾਹਮਣੇ ਆਏ ਵੀਡੀਓ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾਕਿ ਇਹ ਜੇਲ੍ਹ ਨਿਯਮਾਂ ਦੀ ਵੀ ਉਲੰਘਣਾ ਹੈ। ਉਨ੍ਹਾਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਇਸ ਕਾਰਵਾਈ ਨੂੰ ਜਾਇਜ਼ ਠਹਿਰਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸਨੂੰ ਸ਼ਰਮਨਾਕ ਕਰਾਰ ਦਿੱਤਾ ਅਤੇ ਕਿਹਾ ਕਿ ਇਕ ਵਿਅਕਤੀ ਜੋ ਆਪ ਆਬਕਾਰੀ ਟੈਂਡਰਾਂ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ, ਉਹ ਇਸ ਤਰੀਕੇ ਸਰਟੀਫਿਕੇਟ ਨਹੀਂ ਵੰਡ ਸਕਦਾ।

ਮਜੀਠੀਆ ਨੇ ਕਿਹਾ ਕਿ ਇਹਨਾਂ ਵੀਡੀਓ ਤੋਂ ਸਪਸ਼ਟ ਹੈ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਰਗੇ ਖਤਰਨਾਕ ਅਪਰਾਧੀ ਕਿਉਂ ਤਿਹਾੜ ਜੇਲ੍ਹ ਵਿਚ ਸ਼ਰਣ ਲੈਣ ਨੂੰ ਤਰਜੀਹ ਦਿੰਦੇ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੁਕੇਸ਼ ਚੰਦਰਸ਼ੇਖਰ ਵਰਗੇ ਦਲਾਲੀ ਜੋ ਇਹਨਾਂ ਦੀ ਪੁਸ਼ਤ ਪਨਾਹੀ ਹਾਸਲ ਕਰ ਰਹੇ ਹਨ ਤੇ ਇਸੇ ਕਾਰਨ ਹੀ ਸਿੱਧੂ ਮੂਸੇਵਾਲ ਦਾ ਕਤਲ ਕਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿਚ ਰਚੀ ਗਈ।

LEAVE A REPLY

Please enter your comment!
Please enter your name here